- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਸਥਿਤ ਜ਼ੋਨਲ ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਈਡੀ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 26 ਨਵੰਬਰ ਨੂੰ ਸੰਮਨ ਜਾਰੀ ਕਰ ਕੇ ਪੁੱਛਗਿੱਛ ਲਈ ਸੱਦਿਆ ਸੀ।

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਸਥਿਤ ਜ਼ੋਨਲ ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਈਡੀ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 26 ਨਵੰਬਰ ਨੂੰ ਸੰਮਨ ਜਾਰੀ ਕਰ ਕੇ ਪੁੱਛਗਿੱਛ ਲਈ ਸੱਦਿਆ ਸੀ। ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਵੀ ਸੰਮਨ ਜਾਰੀ ਕੀਤੇ ਜਾਣ ਦੀ ਜਾਣਕਾਰੀ ਹੈ।
ਸੂਤਰਾਂ ਅਨੁਸਾਰ, ਈਡੀ ਦੀ ਜਾਂਚ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਐੱਮਏਡੀਏ) ਅਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐੱਸਆਈਈਸੀ) ਨਾਲ ਜੁੜੀਆਂ ਕਥਿਤ ਵਿੱਤੀ ਬੇਨਿਯਮੀਆਂ ’ਤੇ ਕੇਂਦਰਿਤ ਹੈ। ਜਾਂਚ ਏਜੰਸੀ ਸਰਕਾਰੀ ਫ਼ੈਸਲਿਆਂ, ਵਿੱਤੀ ਲੈਣ-ਦੇਣ ਅਤੇ ਕਥਿਤ ਗੜਬੜੀਆਂ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਹੋਏ ਨੁਕਸਾਨ ਦੀ ਪੜਤਾਲ ਕਰ ਰਹੀ ਹੈ। ਇਸ ਦੇ ਨਾਲ ਹੀ ਕਥਿਤ ਬੇਨਿਯਮੀਆਂ ਵਿੱਚ ਪ੍ਰਸ਼ਾਸਨਿਕ ਜਾਂ ਸਿਆਸੀ ਪੱਧਰ ’ਤੇ ਕਿਸੇ ਦੀ ਭੂਮਿਕਾ ਅਤੇ ਲੈਣ-ਦੇਣ ਨਾਲ ਜੁੜੇ ਵਿਅਕਤੀਆਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਸਕੱਤਰ ਦੇ ਪੇਸ਼ ਨਾ ਹੋਣ ਦਾ ਕਾਰਨ ਅਤੇ ਈਡੀ ਦੀ ਅਗਲੀ ਕਾਰਵਾਈ ਬਾਰੇ ਫਿਲਹਾਲ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਦੋ ਸੀਨੀਅਰ ਆਈਏਐੱਸ ਅਧਿਕਾਰੀਆਂ ਨੂੰ ਸੰਮਨ ਜਾਰੀ ਹੋਣ ਨਾਲ ਪ੍ਰਸ਼ਾਸਨਿਕ ਤੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।