- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਕੇ ’ਤੇ ਮੌਜੂਦ ਰਾਹਗੀਰਾਂ ਮੁਤਾਬਕ ਟਰੈਕਟਰ ਦੀ ਇਕ ਹੀ ਲਾਈਟ ਚੱਲ ਰਹੀ ਸੀ ਅਤੇ ਉਹ ਕਥਿਤ ਤੌਰ ’ਤੇ ਗਲਤ ਪਾਸੇ ਤੋਂ ਆ ਰਿਹਾ ਸੀ, ਜਿਸ ਕਾਰਨ ਹਾਦਸਾ ਵਾਪਰਿਆ। ਹਾਦਸੇ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ’ਚ ਵੀ ਕੈਦ ਹੋਈ ਦੱਸੀ ਜਾ ਰਹੀ ਹੈ।

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਇਲਾਕੇ ਦੇ ਚੀਮਾ ਖੁਰਦ ਗੇਟ ਨੇੜੇ ਬੀਤੀ ਰਾਤ ਟਰੈਕਟਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਨੇ ਇਲਾਜ ਲਈ ਲਿਜਾਂਦਿਆਂ ਰਸਤੇ ’ਚ ਦਮ ਤੋੜ ਦਿੱਤਾ।
ਮ੍ਰਿਤਕ ਦੀ ਪਛਾਣ ਨਵੀ ਪੁੱਤਰ ਦੁਨੀ ਚੰਦ ਵਾਸੀ ਪਿੰਡ ਲੱਲੀਆਂ ਵਜੋਂ ਹੋਈ ਹੈ। ਉਹ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ।
ਮੌਕੇ ’ਤੇ ਮੌਜੂਦ ਰਾਹਗੀਰਾਂ ਮੁਤਾਬਕ ਟਰੈਕਟਰ ਦੀ ਇਕ ਹੀ ਲਾਈਟ ਚੱਲ ਰਹੀ ਸੀ ਅਤੇ ਉਹ ਕਥਿਤ ਤੌਰ ’ਤੇ ਗਲਤ ਪਾਸੇ ਤੋਂ ਆ ਰਿਹਾ ਸੀ, ਜਿਸ ਕਾਰਨ ਹਾਦਸਾ ਵਾਪਰਿਆ। ਹਾਦਸੇ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ’ਚ ਵੀ ਕੈਦ ਹੋਈ ਦੱਸੀ ਜਾ ਰਹੀ ਹੈ।
ਸੂਚਨਾ ਮਿਲਣ ’ਤੇ ਧੁਲੇਤਾ ਪੁਲਿਸ ਚੌਕੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਟਰੈਕਟਰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।