Jalandhar News : ਜਲੰਧਰ ਪੁਲਿਸ ਨੇ ਚਾਰ ਪਿਸਤੌਲਾਂ ਸਣੇ ਪੰਜ ਮੁਲਜ਼ਮ ਕੀਤੇ ਗ੍ਰਿਫ਼ਤਾਰ
ਏਡੀਸੀਪੀ ਜੰਨਤ ਪੁਰੀ ਨੇ ਦੱਸਿਆ ਕਿ ਸਪੈਸ਼ਲ ਸਟਾਫ਼ ਦੇ ਸਬ-ਇੰਸਪੈਕਟਰ ਮਨਜਿੰਦਰ ਸਿੰਘ, ਪੁਲਿਸ ਟੀਮ ਨਾਲ ਨੰਗਲ ਸ਼ਾਮਾ ਨੇੜੇ ਨਾਕਾਬੰਦੀ ’ਤੇ ਮੌਜੂਦ ਸਨ। ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਇਕ ਸਵਿਫਟ ਕਾਰ ’ਚ ਸਵਾਰ ਚਾਰ ਨੌਜਵਾਨਾਂ ਨੂੰ ਰੋਕਿਆ ਤੇ ਤਲਾਸ਼ੀ ਲਈ ਤੇ ਡਰਾਈਵਰ ਸੀਟ ਹੇਠੋਂ ਨਾਜਾਇਜ਼ ਪਿਸਤੌਲ ਬਰਾਮਦ ਕੀਤੇ।
Publish Date: Thu, 29 Jan 2026 10:36 PM (IST)
Updated Date: Thu, 29 Jan 2026 10:38 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸਪੈਸ਼ਲ ਸੈੱਲ ਦੀ ਇਕ ਟੀਮ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਚਾਰ ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਯਾਕੂਬ ਅਲੀ ਵਾਸੀ ਬਾਬਾ ਬਕਾਲਾ, ਸਿਪਾਹੀਆਂ ਵਾਸੀ ਬਟਾਲਾ, ਸੋਨੂੰ ਵਾਸੀ ਮੋਂਗਾ, ਪਿੰਕੂ ਵਾਸੀ ਗੁਰਦਾਸਪੁਰ ਤੇ ਜੋਬਨ ਮਸੀਹ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਲਿਆ ਹੈ। ਜਾਂਚ ਦੌਰਾਨ ਪੁਲਿਸ ਮੁਲਜ਼ਮਾਂ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਏਡੀਸੀਪੀ ਜੰਨਤ ਪੁਰੀ ਨੇ ਦੱਸਿਆ ਕਿ ਸਪੈਸ਼ਲ ਸਟਾਫ਼ ਦੇ ਸਬ-ਇੰਸਪੈਕਟਰ ਮਨਜਿੰਦਰ ਸਿੰਘ, ਪੁਲਿਸ ਟੀਮ ਨਾਲ ਨੰਗਲ ਸ਼ਾਮਾ ਨੇੜੇ ਨਾਕਾਬੰਦੀ ’ਤੇ ਮੌਜੂਦ ਸਨ। ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਇਕ ਸਵਿਫਟ ਕਾਰ ’ਚ ਸਵਾਰ ਚਾਰ ਨੌਜਵਾਨਾਂ ਨੂੰ ਰੋਕਿਆ ਤੇ ਤਲਾਸ਼ੀ ਲਈ ਤੇ ਡਰਾਈਵਰ ਸੀਟ ਹੇਠੋਂ ਨਾਜਾਇਜ਼ ਪਿਸਤੌਲ ਬਰਾਮਦ ਕੀਤੇ।
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ 'ਤੇ ਲੈ ਲਿਆ। ਰਿਮਾਂਡ ਦੌਰਾਨ ਪੁਲਿਸ ਨੇ ਕੁੱਲ ਚਾਰ ਪਿਸਤੌਲ ਬਰਾਮਦ ਕੀਤੇ, ਜਿਨ੍ਹਾਂ ’ਚ ਇਕ ਗਲੌਕ ਪਿਸਤੌਲ, ਦੋ ਦੇਸੀ ਪਿਸਤੌਲ ਤੇ ਤਿੰਨ 39-ਰਾਉਂਡ ਪਿਸਤੌਲ ਸ਼ਾਮਲ ਹਨ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।