
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸ਼ਨਗੜ੍ਹ ਤੋਂ ਆਦਮਪੁਰ ਜੀਟੀ ਰੋਡ ’ਤੇ ਸਥਿਤ ਨਜ਼ਦੀਕੀ ਪਿੰਡ ਦੌਲਤਪੁਰ ਵਿਖੇ ਇੱਕ ਕਾਰ ਨਾਲ ਮੋਟਰਸਾਈਕਲ ਅਤੇ ਐਕਟਿਵਾ ਦੀ ਜ਼ੋਰਦਾਰ ਟੱਕਰ ਹੋਣ ਕਾਰਨ ਐਕਟਿਵਾ ਅਤੇ ਮੋਟਰਸਾਈਕਲ ਸਵਾਰ ਦੋਵੇਂ ਚਾਲਕ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਕਿਸ਼ਨਗੜ੍ਹ ਤੋਂ ਆਦਮਪੁਰ ਜੀਟੀ ਰੋਡ ’ਤੇ ਸਥਿਤ ਨਜ਼ਦੀਕੀ ਪਿੰਡ ਦੌਲਤਪੁਰ ਵਿਖੇ ਇੱਕ ਕਾਰ ਨਾਲ ਮੋਟਰਸਾਈਕਲ ਅਤੇ ਐਕਟਿਵਾ ਦੀ ਜ਼ੋਰਦਾਰ ਟੱਕਰ ਹੋਣ ਕਾਰਨ ਐਕਟਿਵਾ ਅਤੇ ਮੋਟਰਸਾਈਕਲ ਸਵਾਰ ਦੋਵੇਂ ਚਾਲਕ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ, ਹੁੰਡਈ ਈਓਨ ਕਾਰ ਨੰਬਰ ਪੀਬੀ05 ਏਡੀ 8569 ਜਿਸ ਨੂੰ ਅਮਨ ਨਾਂ ਦਾ ਵਿਅਕਤੀ ਚਲਾ ਰਿਹਾ ਸੀ ਜੋ ਕਿ ਹੁਸ਼ਿਆਰਪੁਰ ਤੋਂ ਆ ਰਹੀ ਸੀ ਅਤੇ ਫਿਰੋਜ਼ਪੁਰ ਨੂੰ ਜਾ ਰਹੇ ਸਨ ਕਿ ਆਦਮਪੁਰ ਕਿਸ਼ਨਗੜ੍ਹ ਜੀਟੀ ਰੋਡ ’ਤੇ ਸਥਿਤ ਦੌਲਤਪੁਰ ਪਿੰਡ ਨਜ਼ਦੀਕ ਕਾਰ ਨੇ ਮੋਟਰਸਾਈਕਲ ਨੰਬਰ ਪੀਬੀ08 ਈਐਮ 1217 ਜਿਸ ਨੂੰ ਨਾ ਮਲੂਮ ਵਿਅਕਤੀ ਜੋ ਕਿ ਕੱਥੂ ਨੰਗਲ ਦਾ ਦੱਸਿਆ ਜਾ ਰਿਹਾ ਹੈ ਚਲਾ ਰਿਹਾ ਸੀ ਅਤੇ ਉਸ ਦੇ ਪਿੱਛੇ ਇੱਕ ਐਕਟਿਵਾ ਸਵਾਰ ਔਰਤ ਜੋ ਕਿ ਅਲਾਵਲਪੁਰ ਦੀ ਦੱਸੀ ਜਾ ਰਹੀ ਹੈ, ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਵਿੱਚ ਉਲਟ ਸਾਈਡ ਤੇ ਦਰਖਤਾਂ ਜਾਂ ਫਸੀ।
ਚਸ਼ਮਦੀਦਾਂ ਮੁਤਾਬਕ ਟੱਕਰ ਇੰਨੀ ਜ਼ੋਰਦਾਰ ਸੀ ਕਿ ਮੋਟਰਸਾਈਕਲ ਸਵਾਰ ਹਵਾ ਵਿੱਚ ਉੱਡਦਾ ਦੇਖਿਆ ਗਿਆ। ਇਸ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਅਤੇ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੌਕੇ ’ਤੇ ਇਕੱਤਰ ਹੋਏ ਲੋਕਾਂ ਵੱਲੋਂ ਪ੍ਰਾਈਵੇਟ ਵਾਹਨ ਦੀ ਮਦਦ ਨਾਲ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਖ਼ਬਰ ਲਿਖੇ ਜਾਣ ਤੱਕ ਮੌਕੇ ’ਤੇ ਪਹੁੰਚੀ ਸੰਬੰਧਿਤ ਪੁਲਿਸ ਚੌਕੀ ਅਲਾਵਲਪੁਰ ਦੀ ਟੀਮ ਦੇ ਇੰਚਾਰਜ ਏਐੱਸਆਈ ਰਵਿੰਦਰ ਸਿੰਘ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਸਨ।