- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਮਿਲੀ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਇੱਕ ਵੱਡਾ ਮੌਕਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਪੰਜਾਬ ਦੇ ਆਮ ਲੋਕਾਂ ਨੂੰ ਨਾਲ ਲੈ ਕੇ ਸੂਬੇ ਦੇ ਹਿੱਤਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ।

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਸ਼ਾਮ ਕਰੀਬ 6:30 ਵਜੇ ਨਤਮਸਤਕ ਹੋਏ। ਇਸ ਮੌਕੇ ਤੇ ਉਹਨਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੂਹ ਲੀਡਰਸ਼ਿਪ ਵੀ ਹਾਜ਼ਰ ਸੀ। ਇਸ ਮੌਕੇ ਸਭ ਤੋਂ ਪਹਿਲਾਂ ਉਹ ਬ੍ਰਹਮਲੀਨ 108 ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਏ ਅਤੇ ਫੁੱਲ ਮਾਲਾ ਭੇਂਟ ਕੀਤੀਆਂ।
ਇਸ ਉਪਰੰਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਉਨਾਂ ਦੇ ਨਾਲ ਰਾਣਾ ਗੁਰਜੀਤ ਸਿੰਘ ਵਿਧਾਇਕ, ਲਾਡੀ ਸ਼ੇਰੋਵਾਲੀਆ, ਵਿਧਾਇਕ ਸੁਖਵਿੰਦਰ ਕੋਟਲੀ, ਵਿਧਾਇਕ ਰਾਜਿੰਦਰ ਬੇਰੀ , ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ, ਰਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ ਕਾਂਗਰਸ, ਕਾਂਗਰਸ ਮਹਿਲਾ ਆਗੂ ਜਸਲੀਨ ਸੇਠੀ, ਪ੍ਰਦੀਪ ਕੁਮਾਰ ਦੀਪਾ ਸਾਬਕਾ ਸਰਪੰਚ ਪਿੰਡ ਬੱਲਾਂ ਆਦਿ ਵੱਲੋਂ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਮਹਾਰਾਜ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਮਿਲੀ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਇੱਕ ਵੱਡਾ ਮੌਕਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਪੰਜਾਬ ਦੇ ਆਮ ਲੋਕਾਂ ਨੂੰ ਨਾਲ ਲੈ ਕੇ ਸੂਬੇ ਦੇ ਹਿੱਤਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ, ਸੰਤਾਂ ਅਤੇ ਮਹਾਂਪੁਰਖਾਂ ਦੀ ਪਵਿੱਤਰ ਧਰਤੀ ਤੋਂ ਮਿਲੀ ਪ੍ਰੇਰਣਾ ਨਾਲ ਪੰਜਾਬ ਦੀ ਏਕਤਾ, ਅਖੰਡਤਾ, ਭਾਈਚਾਰੇ ਅਤੇ ਖੁਸ਼ਹਾਲੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਇੱਕ ਵਾਰ ਫਿਰ ਪੰਜਾਬ ਦੇ ਸਮੂਹ ਲੋਕਾਂ ਲਈ ਸੁੱਖ-ਸ਼ਾਂਤੀ, ਖੁਸ਼ਹਾਲੀ, ਸਮ੍ਰਿੱਧੀ, ਆਪਸੀ ਭਾਈਚਾਰੇ ਅਤੇ ਸਰਵਪੱਖੀ ਵਿਕਾਸ ਦੀ ਕਾਮਨਾ ਕੀਤੀ।
ਇਸ ਮੌਕੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਮਹਾਰਾਜ ਜੀ ਵਲੋਂ ਪ੍ਰਗਟ ਸਿੰਘ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡੇਰਾ ਟਰੱਸਟੀ ਮੈਨੇਜਰ ਧਰਮਪਾਲ ਸਿੰਮਕ, ਡੇਰਾ ਟਰਸਟੀ ਨਿਰੰਜਨ ਦਾਸ ਚੀਮਾ, ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਬਰਿੰਦਰ ਦਾਸ ਬੱਬੂ, ਸੇਵਾਦਾਰ ਸ਼ਾਮ ਲਾਲ, ਬੀ ਈਈ ਓ ਮਾਸਟਰ ਬੀ ਕੇ ਮੇਹਿਮੀ, ਸਾਬਕਾ ਸਰਪੰਚ ਬਾਬਾ ਸੁਖਦੇਵ ਸਿੰਘ ਸੁੱਖੀ, ਸੰਸਾਰ ਚੰਦ ਬਿਆਸ ਪਿੰਡ, ਰੇਸ਼ਮ ਸਿੰਘ ਸਾਬਕਾ ਸਰਪੰਚ ਰਾਓਵਾਲੀ, ਸਾਬਕਾ ਸਰਪੰਚ ਓਂਕਾਰ ਸਿੰਘ ਮੰਨਣ, ਪੰਚ ਹੁਸਨ ਲਾਲ, ਬਲਵੰਤ ਸਿੰਘ ਕਾਲਾ ਬਾਹੀਆਂ, ਕੁਲਦੀਪ ਕੁਮਾਰ ਦੀਪਾ ਸਰਪੰਚ ਨੂਰਪੁਰ , ਜਥੇਦਾਰ ਗੁਰਬਖਸ਼ ਸਿੰਘ ਨੋਂਗੱਜਾ , ਪ੍ਰਗਟ ਸਿੰਘ ਸੰਘਵਾਲ , ਮਾ: ਲੈਂਹਿਬਰ ਰਾਮ , ਅਮਰਜੀਤ ਸ਼ੇਰਾ ਆਦਿ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ।