- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਾਇਆ ਨੈਸ਼ਨਲ ਹਾਈਵੇ 'ਤੇ ਮਾਹਲਾ ਪੁਲ ਉੱਪਰ ਸ਼ੁੱਕਰਵਾਰ ਨੂੰ ਇੱਕ ਕੈਂਟਰ ਅਤੇ ਟਾਟਾ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕੈਂਟਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ।

ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਗੁਰਾਇਆ ਨੈਸ਼ਨਲ ਹਾਈਵੇ 'ਤੇ ਮਾਹਲਾ ਪੁਲ ਉੱਪਰ ਸ਼ੁੱਕਰਵਾਰ ਨੂੰ ਇੱਕ ਕੈਂਟਰ ਅਤੇ ਟਾਟਾ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕੈਂਟਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਵੱਲੋਂ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਐੱਸਐੱਸਐੱਫ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਕੈਂਟਰ ਚਾਲਕ ਫਿਲੌਰ ਤੋਂ ਜਲੰਧਰ ਵੱਲ ਜਾ ਰਿਹਾ ਸੀ। ਜਦੋਂ ਉਹ ਮਾਹਲਾ ਪੁਲ ਉੱਪਰ ਪਹੁੰਚਿਆ ਤਾਂ ਅਚਾਨਕ ਕੈਂਟਰ ਦਾ ਐਕਸਲ ਟੁੱਟ ਗਿਆ, ਜਿਸ ਕਾਰਨ ਕੈਂਟਰ ਸੜਕ ਦੇ ਵਿਚਕਾਰ ਹੀ ਰੁਕ ਗਿਆ। ਇਸੇ ਦੌਰਾਨ ਪਿੱਛੋਂ ਆ ਰਹੀ ਇੱਕ ਟਾਟਾ ਗੱਡੀ ਕੈਂਟਰ ਨਾਲ ਜਾ ਟਕਰਾਈ।
ਹਾਦਸੇ ਵਿੱਚ ਕੈਂਟਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ। ਐਸ.ਐਸ.ਐਫ. ਦੀ ਟੀਮ ਵੱਲੋਂ ਮੌਕੇ 'ਤੇ ਹੀ ਜ਼ਖ਼ਮੀ ਚਾਲਕ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਉਪਰੰਤ ਦੋਵੇਂ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾਇਆ ਗਿਆ, ਜਿਸ ਨਾਲ ਹਾਈਵੇਅ 'ਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ।