- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਪਰੰਤ ਅੱਜ ਅੰਗਦ ਤਲਵਾੜ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਆਪਣੀਆਂ ਕੀਤੀਆਂ ਗਲਤੀਆਂ ਨੂੰ ਮੰਨਦੇ ਹੋਏ ਲਿਖਤੀ ਮਾਫ਼ੀਨਾਮਾ ਅਕਾਲ ਤਖਤ ਸਾਹਿਬ ਦਿੱਤਾ ਗਿਆ ਅਤੇ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹੋਏ ਉਹਨਾਂ ਵੱਲੋਂ ਜੋ ਵੀ ਫੈਸਲਾ ਇਸ ਮਸਲੇ ਵਿੱਚ ਲਿਆ ਜਾਵੇਗਾ, ਉਸ ਲਈ ਗਾਇਕ ਵੱਲੋਂ ਸਹਿਮਤੀ ਦਿੱਤੀ ਗਈ।

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਜਿਮਖਾਨਾ ਕਲੱਬ ਦੀ ਘਟਨਾ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਜਲੰਧਰ ਜਿਮਖਾਨਾ ਕਲੱਬ ਅੰਦਰ ਭਜਨ ਬੰਦਗੀ ਦੇ ਨਾਮ ’ਤੇ ਕੀਤੇ ਪ੍ਰੋਗਰਾਮ ਦੌਰਾਨ ਗਾਇਕ ਅੰਗਦ ਤਲਵਾਰ ਵੱਲੋਂ ਗੁਰਬਾਣੀ ਨੂੰ ਤੋੜ ਮੋੜ ਕੇ ਗਾਉਣ ਉੱਤੇ ਸਿੱਖ ਜਥੇਬੰਦੀਆਂ ਵੱਲੋਂ ਇੱਕ ਲਿਖਤੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਗਈ ਸੀ ਜਿਸ ਤੋਂ ਬਾਅਦ 21 ਮੈਂਬਰੀ ਕਮੇਟੀ ਦਾ ਗਠਨ ਕਰਕੇ ਸਿੱਖ ਸੰਗਤਾਂ ਵੱਲੋਂ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਲਿਖਤੀ ਅਪੀਲ ਕੀਤੀ ਗਈ ਕਿ ਇਸ ਮਾਮਲੇ ਵਿੱਚ ਦਖਲ ਦੇ ਕੇ ਬਣਦੀ ਕਾਰਵਾਈ ਕੀਤੀ ਜਾਵੇ।
ਉਪਰੰਤ ਅੱਜ ਅੰਗਦ ਤਲਵਾੜ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਆਪਣੀਆਂ ਕੀਤੀਆਂ ਗਲਤੀਆਂ ਨੂੰ ਮੰਨਦੇ ਹੋਏ ਲਿਖਤੀ ਮਾਫ਼ੀਨਾਮਾ ਅਕਾਲ ਤਖਤ ਸਾਹਿਬ ਦਿੱਤਾ ਗਿਆ ਅਤੇ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹੋਏ ਉਹਨਾਂ ਵੱਲੋਂ ਜੋ ਵੀ ਫੈਸਲਾ ਇਸ ਮਸਲੇ ਵਿੱਚ ਲਿਆ ਜਾਵੇਗਾ, ਉਸ ਲਈ ਗਾਇਕ ਵੱਲੋਂ ਸਹਿਮਤੀ ਦਿੱਤੀ ਗਈ।
ਹਰਜਿੰਦਰ ਸਿੰਘ ਜਿੰਦਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉਚ ਸੰਸਥਾ ਹੈ ਅਸੀਂ ਸਾਰੇ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ ਅਤੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੀਤੇ ਫੈਸਲੇ ਦਾ ਪੂਰਨ ਸਮਰਥਨ ਕਰਾਂਗੇ ਅਤੇ ਜੋ ਵੀ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਿਆ ਜਾਵੇ ਉਹ ਇੱਕ ਮਿਸਾਲ ਬਣੇ ਤਾਂ ਜੋ ਇਹੋ ਜਿਹੀ ਘਟਨਾ ਦੁਬਾਰਾ ਕੋਈ ਵੀ ਕਰਨ ’ਤੇ ਗੁਰੇਜ ਕਰੇ।
ਇਸ ਮੌਕੇ ਗੁਰਦੁਆਰਾ ਦੀਵਾਨ ਸਥਾਨ ਦੇ ਸਕੱਤਰ ਗੁਰਮੀਤ ਸਿੰਘ ਬਿੱਟੂ, ਗੁਰਦੁਆਰਾ ਦਸ਼ਮੇਸ਼ ਨਗਰ ਦੇ ਪ੍ਰਧਾਨ ਪਰਮਿੰਦਰ ਸਿੰਘ, ਗੁਰਦੁਆਰਾ ਬਸਤੀ ਦਾਨਸ਼ਮੰਦਾਂ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ, ਆਵਾਜ਼-ਏ-ਕੌਮ ਦੇ ਪ੍ਰਧਾਨ ਮਨਜੀਤ ਸਿੰਘ ਕਰਤਾਰਪੁਰ, ਬਲਦੇਵ ਸਿੰਘ, ਜਸਵੰਤ ਸਿੰਘ ਸੁਭਾਨਾ, ਅਮਰਿੰਦਰ ਸਿੰਘ ਆਦਿ ਸ਼ਾਮਿਲ ਸਨ।