ਜਲੰਧਰ-ਪਠਾਨਕੋਟ ਸੜਕ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ, ਪਚਰੰਗਾ ਪੈਟਰੋਲ ਪੰਪ ਨੇੜੇ ਦੁਪਹਿਰ ਵੇਲੇ ਇੱਕ ਟਿੱਪਰ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਸੜਕ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ, ਪਚਰੰਗਾ ਪੈਟਰੋਲ ਪੰਪ ਨੇੜੇ ਦੁਪਹਿਰ ਵੇਲੇ ਇੱਕ ਟਿੱਪਰ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ।
ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਇੱਕ ਤੇਜ਼ ਰਫ਼ਤਾਰ ਪਲਸਰ ਮੋਟਰਸਾਈਕਲ (PB 07 CG 6822) ਜਿਸ ਨੂੰ ਮੁਹੰਮਦ ਕਸੀਮ ਪੁੱਤਰ ਕਲੀਮੋਦੀਨ ਬਾਸੀ ਉੜ ਮੁੜ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ ਤੇ ਉਸ ਦੇ ਪਿੱਛੇ ਉਸਦਾ ਭਰਾ ਸ਼ਹੀਨ ਸਵਾਰ ਸੀ।
ਪਿੱਛੇ ਤੋਂ ਇੱਕ ਟਿੱਪਰ ਟਰੱਕ (PB 07 CL 3545) ਜਿਸ ਨੂੰ ਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸਰਦਾਰੀਆਂ ਥਾਣਾ ਹਾਜੀਪੁਰ ਜ਼ਿਲਾ ਹੁਸ਼ਿਆਰਪੁਰ ਚਲਾ ਰਿਹਾ ਸੀ।, ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੀ ਹਾਦਸੇ ਵਿੱਚ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਪਿੱਛੇ ਬੈਠਾ ਭਰਾ ਜ਼ਖਮੀ ਹੋ ਗਿਆ।
ਮ੍ਰਿਤਕ ਦੀ ਪਛਾਣ 25 ਸਾਲਾ ਡਰਾਈਵਰ ਮੁਹੰਮਦ ਕਾਸਿਮ ਵਜੋਂ ਹੋਈ ਹੈ, ਜੋ ਕਿ ਉੜਮੁੜ, ਥਾਣਾ ਟਾਂਡਾ, ਹੁਸ਼ਿਆਰਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। 18 ਸਾਲਾ ਸ਼ਾਹੀਨ, ਜੋ ਕਿ ਪਿੱਛੇ ਬੈਠਾ ਸੀ, ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਹੈ। SSF ਟੀਮ ਦੇ ਇਨਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਜਲੰਧਰ ਤੋਂ ਪਠਾਨਕੋਟ ਜਾ ਰਿਹਾ ਸੀ।
ਐਸਐਸਐਫ ਟੀਮ ਨੇ ਮੌਕੇ 'ਤੇ ਕੋਨ ਲਗਾ ਕੇ ਟ੍ਰੈਫਿਕ ਨੂੰ ਕੰਟਰੋਲ ਕੀਤਾ ਅਤੇ ਹਾਦਸੇ ਬਾਰੇ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਚੌਂਕੀ ਲਾਦੜਾ ਥਾਣਾ ਭੋਗਪੁਰ ਦੇ ਆਈਓ ਹੈੱਡ ਕਾਂਸਟੇਬਲ ਅਵਤਾਰ ਸਿੰਘ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਐੱਫ ਟੀਮ ਨੇ ਲਾਸ਼, ਹਾਦਸਾਗ੍ਰਸਤ ਮੋਟਰਸਾਈਕਲ ਅਤੇ ਟਿੱਪਰ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।