Jalandhar News : ਨਸ਼ੇ ਨਾਲ ਨੌਜਵਾਨ ਦੀ ਮੌਤ; ਮਾਂ ਬੋਲੀ- ਦਵਾਈ ਲੈਣ ਗਿਆ, ਪੈਸਿਆਂ ਨਾਲ ਨਸ਼ਾ ਕਰ ਕੇ ਵਾਪਸ ਆਇਆ
ਸ਼ਹਿਰ ਦੇ ਇੱਕ ਮੁਹੱਲੇ ’ਚ 30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ’ਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਸਥਾਨਕ ਨਿਵਾਸੀ ਸੰਜੇ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਕੰਚਨ ਅਨੁਸਾਰ ਸੰਜੇ ਦਵਾਈ ਲੈਣ ਲਈ ਘਰੋਂ ਨਿਕਲਿਆ ਸੀ ਤੇ ਦੇਰ ਰਾਤ ਵਾਪਸ ਆਇਆ ਸੀ।
Publish Date: Sat, 25 Apr 2026 07:15 PM (IST)
Updated Date: Sat, 25 Apr 2026 07:23 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸ਼ਹਿਰ ਦੇ ਇੱਕ ਮੁਹੱਲੇ ’ਚ 30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ’ਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਸਥਾਨਕ ਨਿਵਾਸੀ ਸੰਜੇ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਕੰਚਨ ਅਨੁਸਾਰ ਸੰਜੇ ਦਵਾਈ ਲੈਣ ਲਈ ਘਰੋਂ ਨਿਕਲਿਆ ਸੀ ਤੇ ਦੇਰ ਰਾਤ ਵਾਪਸ ਆਇਆ ਸੀ। ਉਸਨੇ ਦੱਸਿਆ ਕਿ ਘਰ ਪਹੁੰਚਣ 'ਤੇ ਉਸਦੀ ਹਾਲਤ ਵਿਗੜ ਗਈ ਤੇ ਉਹ ਠੀਕ ਤਰ੍ਹਾਂ ਖੜ੍ਹਾ ਵੀ ਨਹੀਂ ਹੋ ਸਕਦਾ ਸੀ। ਰਾਤ 9 ਵਜੇ ਦੇ ਕਰੀਬ ਜਦੋਂ ਪਰਿਵਾਰ ਨੇ ਉਸਦੀ ਜਾਂਚ ਕੀਤੀ ਤਾਂ ਉਹ ਬੇਹੋਸ਼ੀ ਦੀ ਹਾਲਤ ’ਚ ਪਾਇਆ ਗਿਆ। ਇਸ ਤੋਂ ਬਾਅਦ ਤੁਰੰਤ ਡਾਕਟਰ ਨੂੰ ਬੁਲਾਇਆ ਗਿਆ।
ਪਰਿਵਾਰਕ ਮੈਂਬਰਾਂ ਅਨੁਸਾਰ ਡਾਕਟਰ ਨੂੰ ਘਰ ਬੁਲਾਇਆ ਗਿਆ। ਜਾਂਚ ਤੋਂ ਬਾਅਦ ਉਸਨੇ ਸੰਜੇ ਨੂੰ ਮ੍ਰਿਤਕ ਐਲਾਨ ਦਿੱਤਾ। ਮਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਸੰਜੇ ਨਸ਼ੇ ਦਾ ਆਦੀ ਸੀ ਤੇ ਪਰਿਵਾਰਕ ਝਗੜਿਆਂ ਤੋਂ ਬਾਅਦ ਅਕਸਰ ਆਪਣੀ ਭਰਜਾਈ ਦੇ ਘਰ ਜਾਂਦਾ ਸੀ। ਘਟਨਾ ਵਾਲੇ ਦਿਨ ਵੀ ਉਹ ਕੁਝ ਪੈਸੇ ਲੈ ਕੇ ਘਰੋਂ ਨਿਕਲਿਆ ਸੀ ਤੇ ਦੇਰ ਰਾਤ ਵਾਪਸ ਆਉਣ ਤੋਂ ਬਾਅਦ ਉਸਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਦੇ ਇ੍ਕ ਹੋਰ ਮੈਂਬਰ ਗੁਰਮੀਤ ਸਿੰਘ ਨੇ ਇਸ ਮਾਮਲੇ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਐਲਾਨ ਕੀਤਾ ਕਿ ਉਹ ਨਿਆਂ ਮਿਲਣ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ। ਉਸਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਵਿੱਚ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।