ਜਲੰਧਰ ਨਿਵਾਸੀ ਇੰਦਰਜੀਤ ਸਿੰਘ ਗੁਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੇ 25 ਲੱਖ ਰੁਪਏ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਅਤੇ ਆਪਣੀ ਸਮਰੱਥਾ ਅਨੁਸਾਰ ਸੇਵਾ ਕਰਨ ਦੀ ਹਰ ਸਿੱਖ ਦੀ ਦਿਲੀ ਭਾਵਨਾ ਹੁੰਦੀ ਹੈ। ਸ਼ਰਧਾਲੂ ਆਪਣੀ ਦਸਵੰਧ ਭੇਟ ਗੁਰੂ ਸਾਹਿਬ ਨੂੰ ਅਰਪਿਤ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ।
Publish Date: Fri, 10 Apr 2026 02:51 PM (IST)
Updated Date: Fri, 10 Apr 2026 02:54 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀਆਂ ਸੇਵਾਵਾਂ ਲਈ ਜਲੰਧਰ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਗੁਲਾਟੀ ਨੇ 25 ਲੱਖ ਰੁਪਏ ਦੀ ਸੇਵਾ ਭੇਟ ਕਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਇੰਦਰਜੀਤ ਸਿੰਘ ਗੁਲਾਟੀ ਨੂੰ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਅਤੇ ਆਪਣੀ ਸਮਰੱਥਾ ਅਨੁਸਾਰ ਸੇਵਾ ਕਰਨ ਦੀ ਹਰ ਸਿੱਖ ਦੀ ਦਿਲੀ ਭਾਵਨਾ ਹੁੰਦੀ ਹੈ। ਸ਼ਰਧਾਲੂ ਆਪਣੀ ਦਸਵੰਧ ਭੇਟ ਗੁਰੂ ਸਾਹਿਬ ਨੂੰ ਅਰਪਿਤ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ। ਇਸੇ ਭਾਵਨਾ ਤਹਿਤ ਸਰਦਾਰ ਇੰਦਰਜੀਤ ਸਿੰਘ ਗੁਲਾਟੀ ਨੇ 25 ਲੱਖ ਰੁਪਏ ਦੀ ਰਾਸ਼ੀ ਸੇਵਾ ਵਜੋਂ ਭੇਟ ਕੀਤੀ ਹੈ। ਉਨ੍ਹਾਂ ਇੰਦਰਜੀਤ ਸਿੰਘ ਗੁਲਾਟੀ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਉਨ੍ਹਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਓ.ਐਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਵਧੀਕ ਮੈਨੇਜਰ ਗੁਰਪ੍ਰੀਤ ਸਿੰਘ ਸਮੇਤ ਹੋਰ ਸ਼ਖਸੀਅਤਾਂ ਮੌਜੂਦ ਸਨ।