ਜਲੰਧਰ 'ਚ ਕੋਠੀ 'ਤੇ ਸੱਤ ਬਦਮਾਸ਼ਾਂ ਨੇ ਬੋਲਿਆ ਧਾਵਾ, ਔਰਤ ਨੂੰ ਬੰਧਕ ਬਣਾ ਕੇ 5 ਲੱਖ ਨਕਦੀ ਤੇ 22 ਤੋਲੇ ਸੋਨਾ ਲੈ ਕੇ ਫਰਾਰ
ਬਦਮਾਸ਼ਾਂ ਨੇ ਮੁੱਖ ਵਾਰਦਾਤ ਤੋਂ ਕਰੀਬ ਇੱਕ ਘੰਟਾ ਪਹਿਲਾਂ ਨੇੜੇ ਹੀ ਇੱਕ ਹੋਰ ਕੋਠੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ ਉੱਥੇ ਰਹਿੰਦੇ ਪ੍ਰਵਾਸੀ ਲੋਕਾਂ ਨੂੰ ਇਸ ਦੀ ਭਿਣਕ ਪੈ ਗਈ। ਉਨ੍ਹਾਂ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਬਦਮਾਸ਼ ਮੌਕੇ ਤੋਂ ਭੱਜ ਗਏ।
Publish Date: Sat, 19 Sep 2026 01:39 PM (IST)
Updated Date: Sat, 19 Sep 2026 02:00 PM (IST)
ਸੁਕਰਾਂਤ, ਜਾਗਰਣ ਜਲੰਧਰ : ਜਲੰਧਰ-ਪਠਾਨਕੋਟ ਰੋਡ 'ਤੇ ਪਿੰਡ ਰਾਊਵਾਲੀ 'ਚ ਦੇਰ ਰਾਤ ਹਥਿਆਰਾਂ ਨਾਲ ਲੈਸ ਕਰੀਬ ਸੱਤ ਬਦਮਾਸ਼ਾਂ ਨੇ ਇਕ ਕੋਠੀ 'ਤੇ ਧਾਵਾ ਬੋਲ ਕੇ ਮਹਿਲਾ ਨੂੰ ਬੰਧਕ ਬਣਾ ਲਿਆ। ਬਦਮਾਸ਼ ਘਰ 'ਚੋਂ ਕਰੀਬ ਪੰਜ ਲੱਖ ਰੁਪਏ ਦੀ ਨਕਦੀ ਤੇ 22 ਤੋਲੇ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਬਦਮਾਸ਼ਾਂ ਵੱਲੋਂ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਅਤੇ ਹੱਥਾਂ 'ਚ ਲਾਠੀਆਂ ਲੈ ਕੇ ਘੁੰਮਣ ਦੀ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ।
ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਮੁੱਖ ਵਾਰਦਾਤ ਤੋਂ ਕਰੀਬ ਇੱਕ ਘੰਟਾ ਪਹਿਲਾਂ ਨੇੜੇ ਹੀ ਇੱਕ ਹੋਰ ਕੋਠੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ ਉੱਥੇ ਰਹਿੰਦੇ ਪ੍ਰਵਾਸੀ ਲੋਕਾਂ ਨੂੰ ਇਸ ਦੀ ਭਿਣਕ ਪੈ ਗਈ। ਉਨ੍ਹਾਂ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਬਦਮਾਸ਼ ਮੌਕੇ ਤੋਂ ਭੱਜ ਗਏ।
ਲੋਕਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ ਸੀ। ਦੋਸ਼ ਹੈ ਕਿ ਪੁਲਿਸ ਦੇ ਮੌਕੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਬਦਮਾਸ਼ਾਂ ਨੇ ਨੇੜੇ ਸਥਿਤ ਦੂਜੀ ਕੋਠੀ ਨੂੰ ਨਿਸ਼ਾਨਾ ਬਣਾ ਲਿਆ। ਇਸ ਕਾਰਨ ਪੁਲਿਸ ਦੀ ਗਸ਼ਤ ਤੇ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ।
ਦੂਜੀ ਕੋਠੀ 'ਚ ਬਦਮਾਸ਼ ਕੰਧ ਟੱਪ ਕੇ ਦਾਖ਼ਲ ਹੋਏ। ਉਸ ਸਮੇਂ ਘਰ 'ਚ Qjl ਮੌਜੂਦ ਸੀ। ਬਦਮਾਸ਼ਾਂ ਨੇ ਉਸ ਨੂੰ ਕਾਬੂ ਕਰਕੇ ਉਸ ਦੇ ਹੱਥ-ਮੂੰਹ ਬੰਨ੍ਹ ਦਿੱਤੇ ਤੇ ਬੰਧਕ ਬਣਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਅਲਮਾਰੀ ਤੋੜ ਕੇ ਉਸ 'ਚ ਰੱਖੀ ਕਰੀਬ ਪੰਜ ਲੱਖ ਰੁਪਏ ਦੀ ਨਕਦੀ ਅਤੇ 22 ਤੋਲੇ ਸੋਨਾ ਕੱਢ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਬਦਮਾਸ਼ ਫ਼ਰਾਰ ਹੋ ਗਏ।
ਸੂਚਨਾ ਮਿਲਣ 'ਤੇ ਥਾਣਾ ਮਕਸੂਦਾਂ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਕੇ ਮੁਲਜ਼ਮਾਂ ਦੀ ਪਛਾਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ।