ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਕੀਤੀ ਚੈਕਿੰਗ
’ਯੁੱਧ ਨਸ਼ਿਆਂ ਵਿਰੁੱਧ’ ਤੇ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ
Publish Date: Thu, 05 Mar 2026 09:24 PM (IST)
Updated Date: Thu, 05 Mar 2026 09:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਦਿਹਾਤੀ ਪੁਲਿਸ ਵੱਲੋਂ ਪੂਰੇ ਇਲਾਕੇ ’ਚ ਵੀਰਵਾਰ ਸ਼ਾਮ 6 ਵਜੇ ਤੋਂ 9 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਥਾਣਾ ਮੁਖੀਆਂ ਤੇ ਪੁਲਿਸ ਟੀਮਾਂ ਵੱਲੋਂ ਆਪੋ-ਆਪਣੇ ਇਲਾਕਿਆਂ ’ਚ ਨਾਕੇ ਲਗਾ ਕੇ ਸ਼ੱਕੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਜਲੰਧਰ ਦਿਹਾਤੀ ਪੁਲਿਸ ਨੇ ਅਪੀਲ ਕੀਤੀ ਹੈ ਕਿ ਜੇ ਉਨ੍ਹਾਂ ਨੂੰ ਆਪਣੇ ਇਲਾਕੇ ’ਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ, ਗੈਂਗਸਟਰਾਂ ਜਾਂ ਹੋਰ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਡੀਜੀਪੀ ਤੇ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਮਹੱਤਵਪੂਰਨ ਜਾਣਕਾਰੀ ਦੇਣ ਵਾਲਿਆਂ ਲਈ 10 ਲੱਖ ਰੁਪਏ ਤੱਕ ਇਨਾਮ ਦੀ ਵਿਵਸਥਾ ਕੀਤੀ ਗਈ ਹੈ ਤੇ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਮੁਲਾਜ਼ਮ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।