2 ਜੂਨ ਦੇ ਧਰਨੇ ’ਚ ਸ਼ਾਮਲ ਹੋਣਗੇ ਜਲੰਧਰ ਦੇ ਅਧਿਆਪਕ
02 ਜੂਨ ਦੇ ਧਰਨੇ ’ਚ ਸ਼ਾਮਲ ਹੋਣਗੇ ਜਲੰਧਰ ਦੇ ਅਧਿਆਪਕ-ਜੀ ਟੀ ਯੂ
Publish Date: Fri, 22 May 2026 09:48 PM (IST)
Updated Date: Fri, 22 May 2026 09:49 PM (IST)

-ਡੀ ਈ ਓ ਸੈਕੰਡਰੀ ਜਲੰਧਰ ਵਲੋਂ ਰੈਟੇਸ਼ਨ ਵਾਇਜ਼ ਜਨਗਣਨਾ ਦਾ ਕੰਮ ਕਰਨ ਲਈ ਭੇਜਣ ਵਾਲੇ ਪੱਤਰ ਦੀ ਨਿਖੇਧੀ ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸੂਬਾਈ ਮੀਟਿੰਗ ਦੇ ਫੈਸਲੇ ਅਨੁਸਾਰ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ,ਵਿੱਚ ਸਕੱਤਰ ਮਨੋਹਰ ਲਾਲ ਸ਼ਰਮਾ ਆਦਿ ਦੀ ਅਗਵਾਈ ਵਿੱਚ ਸਮੂਹ ਅਧਿਆਪਕ ਵਰਗ ਦੀਆਂ ਸਾਂਝੀਆਂ ਮੰਗਾਂ ਦਾ ਨਿਰਮਾਣ ਕਰਵਾਉਣ ਲਈ 2 ਜੂਨ ਨੂੰ ਸਿੱਖਿਆ ਭਵਨ ਮੋਹਾਲੀ ਵਿਖੇ ਲਗਾਏ ਜਾ ਰਹੇ ਸੂਬਾਈ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਦੇ ਹੋਏ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਨੂੰ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਮੱਕੜ ਨੇ ਚਲਾਇਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਮੰਗ ਪੱਤਰ ’ਚ ਦਰਜ ਮੰਗਾਂ ਨੂੰ ਹੱਲ ਕਰਵਾਉਣ ਲਈ ਵਿਸ਼ਾਲ ਸੂਬਾਈ ਧਰਨਾ ਲਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰੈੱਸ ਸਕੱਤਰ ਵੇਦ ਰਾਜ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 02 ਜੂਨ ਦੇ ਸਿੱਖਿਆ ਭਵਨ ਮੋਹਾਲੀ ਵਿਖੇ ਲਗਾਏ ਜਾ ਰਹੇ ਸੂਬਾਈ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਵਰਕਿੰਗ ਹਰ ਬਲਾਕ ਵਿੱਚੋਂ ਵਹੀਕਲ ਚਲਾਏ ਜਾਣਗੇ। ਇੱਕ ਵੱਖ਼ਰਾ ਮਤਾ ਪਾਸ ਕਰਦੇ ਹੋਏ ਅੱਤ ਦੀ ਗਰਮੀ ਵਿੱਚ ਅਤੇ ਸਮਾਂ ਬੱਧ ਜਨਗਣਨਾ ਦੇ ਕੰਮ ਵਿੱਚ ਲੱਗੇ ਅਧਿਆਪਕਾਂ ਨੂੰ ਰਟੇਸ਼ਨ ਵਾਇਜ਼ ਜਨਗਣਨਾ ਕਰਨ ਲਈ ਭੇਜਣ ਲਈ ਡੀ ਈ ਓ ਸੈਕੰਡਰੀ ਜਲੰਧਰ ਵਲੋਂ ਸਕੂਲ ਮੁਖੀਆਂ ਨੂੰ ਕੱਢੇ ਗਏ ਪੱਤਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਲੰਧਰ ਨੂੰ ਸੱਚਮੁੱਚ ਗਰੀਬ ਵਰਗ ਦੇ ਬੱਚਿਆਂ ਦੀ ਪੜ੍ਹਾਈ ਦਾ ਫ਼ਿਕਰ ਹੈ ਤਾਂ ਉਹ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਦੀ ਗਿਣਤੀ ਦੇ ਅਨੁਪਾਤ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਡਿਊਟੀ ਜਨਗਣਨਾ ਵਿੱਚ ਲਾਉਣ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਧਾਨ ਕਰਨੈਲ ਫਿਲੌਰ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਜਰਨਲ ਸਕੱਤਰ ਸੁਖਵਿੰਦਰ ਸਿੰਘ ਮੱਕੜ, ਪ੍ਰੈੱਸ ਸਕੱਤਰ ਵੇਦ ਰਾਜ, ਜੁਆਇੰਟ ਪ੍ਰੈੱਸ ਸਕੱਤਰ ਪ੍ਰੇਮ ਖਲਵਾੜਾ, ਗੁਰਿੰਦਰ ਸਿੰਘ, ਗੁਰਮੇਲ ਸਿੰਘ ਕੁਲਰੀਆਂ,ਕਮਲ ਦੇਵ, ਬਖਸ਼ੀ ਰਾਮ, ਸੁਖਵਿੰਦਰ ਰਾਮ, ਰਜਿੰਦਰ ਸਿੰਘ ਭੋਗਪੁਰ, ਸੰਦੀਪ ਰਾਜੋਵਾਲ, ਕੁਲਵੰਤ ਰਾਮ,ਪਿਆਰਾ ਸਿੰਘ, ਜਸਵੀਰ ਸਿੰਘ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।