- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਕਮਿਸ਼ਨਰ ਨੂੰ ਸੌਂਪੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੀ 63 ਸਾਲਾ ਮਾਤਾ ਹਰਜੀਤ ਕੌਰ ਨਾਲ ਮਿਲ ਕੇ ਮਾਡਲ ਟਾਊਨ ’ਚ 'ਹਾਰਟ ਅਟੈਕ ਪਰਾਂਠਾ' ਦਾ ਕਾਰੋਬਾਰ ਚਲਾਉਂਦੇ ਹਨ। ਉਨ੍ਹਾਂ ਨੂੰ 12 ਤੇ 13 ਸਤੰਬਰ ਦੀ ਦਰਮਿਆਨੀ ਰਾਤ ਨੂੰ ਕਰੀਬ 1:06 ਵਜੇ ਇਕ ਗਰੁੱਪ ਕਾਲ ਆਈ ਸੀ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ: ਮਾਡਲ ਟਾਊਨ ’ਚ 'ਹਾਰਟ ਅਟੈਕ ਪਰਾਂਠਾ' ਨਾਮਕ ਫੂਡ ਕਾਰਟ ਚਲਾਉਣ ਵਾਲੇ ਬੀਰ ਦਵਿੰਦਰ ਸਿੰਘ ਵਡਾਲਾ ਨੇ ਕਥਿਤ ਧਮਕੀਆਂ ਤੋਂ ਪਰੇਸ਼ਾਨ ਹੋ ਕੇ ਪੁਲਿਸ ਕਮਿਸ਼ਨਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਉਨ੍ਹਾਂ ਨੇ 31 ਅਣਪਛਾਤਿਆਂ 'ਤੇ ਝੂਠੇ ਕੇਸਾਂ ’ਚ ਫਸਾਉਣ ਦੀ ਧਮਕੀ ਦੇਣ ਤੇ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਕਮਿਸ਼ਨਰ ਨੂੰ ਸੌਂਪੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੀ 63 ਸਾਲਾ ਮਾਤਾ ਹਰਜੀਤ ਕੌਰ ਨਾਲ ਮਿਲ ਕੇ ਮਾਡਲ ਟਾਊਨ ’ਚ 'ਹਾਰਟ ਅਟੈਕ ਪਰਾਂਠਾ' ਦਾ ਕਾਰੋਬਾਰ ਚਲਾਉਂਦੇ ਹਨ। ਉਨ੍ਹਾਂ ਨੂੰ 12 ਤੇ 13 ਸਤੰਬਰ ਦੀ ਦਰਮਿਆਨੀ ਰਾਤ ਨੂੰ ਕਰੀਬ 1:06 ਵਜੇ ਇਕ ਗਰੁੱਪ ਕਾਲ ਆਈ ਸੀ। ਇਸ ਕਾਲ ’ਚ ਲਗਭਗ 31 ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਸ ਦੌਰਾਨ ਝੂਠੇ ਕੇਸਾਂ ’ਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਇਹ ਵੀ ਦੋਸ਼ ਹੈ ਕਿ ਕਾਲ ਕਰਨ ਵਾਲਿਆਂ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਕਾਲ ਰਿਕਾਰਡਿੰਗ ਦੇਣ ਦੀ ਪੇਸ਼ਕਸ਼ ਬੀਰ ਦਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਕੋਲ ਕਥਿਤ ਧਮਕੀ ਭਰੀ ਗੱਲਬਾਤ ਦੀ ਰਿਕਾਰਡਿੰਗ ਮੌਜੂਦ ਹੈ ਤੇ ਉਹ ਜਾਂਚ ਲਈ ਇਸਨੂੰ ਸੌਂਪਣ ਲਈ ਤਿਆਰ ਹਨ। ਸ਼ਿਕਾਇਤਕਰਤਾ ਨੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ, ਗਰੁੱਪ ਕਾਲ ’ਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।