ਗ੍ਰਾਂਟ ਜਾਰੀ ਕਰਨ ਲਈ ਕੈਬਨਿਟ ਮੰਤਰੀ ਨੂੰ ਸੌਂਪਿਆ ਮੰਗ ਪੱਤਰ
ਗ੍ਰਾਂਟ ਜਾਰੀ ਕਰਨ ਲਈ ਜਨਤਾ ਭਲਾਈ ਮੰਚ ਵੱਲੋਂ ਕੈਬਨਿਟ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪਿਆ
Publish Date: Thu, 02 Apr 2026 08:16 PM (IST)
Updated Date: Thu, 02 Apr 2026 08:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮਾਡਲ ਹਾਊਸ ਇਲਾਕੇ ’ਚ ਸਤੀ ਮੰਦਰ ਨੇੜੇ ਬਰਾੜ ਭਵਨ ਦੀ ਉਸਾਰੀ ਚੱਲ ਰਹੀ ਹੈ। ਇੱਥੇ ਸਰਕਾਰ ਵੱਲੋਂ ਗ੍ਰਾਂਟ ਪਾਸ ਹੋਣ ਦੇ ਬਾਵਜੂਦ ਅਜੇ ਤੱਕ ਰਕਮ ਜਾਰੀ ਨਾ ਹੋਣ ਕਾਰਨ ਉਸਾਰੀ ਦਾ ਕੰਮ ਰੁਕਿਆ ਪਿਆ ਹੈ। ਇਸ ਸਬੰਧੀ ਜਨਤਾ ਭਲਾਈ ਮੰਚ ਵੱਲੋਂ ਮਹਿੰਦਰ ਭਗਤ ਕੈਬਨਿਟ ਮੰਤਰੀ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਗਗਨ ਕੁਮਾਰ ਪਾਹਵਾ ਨੇ ਦੱਸਿਆ ਕਿ ਗ੍ਰਾਂਟ ਰਿਲੀਜ਼ ਨਾ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਚ ਨੇ ਉਮੀਦ ਪ੍ਰਗਟਾਈ ਹੈ ਕਿ ਕੈਬਨਿਟ ਮੰਤਰੀ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦੀ ਹੱਲ ਕੀਤਾ ਜਾਵੇਗਾ। ਇਸ ਸਬੰਧੀ ਜਦੋਂ ਮੰਤਰੀ ਮਹਿੰਦਰ ਭਗਤ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਜਨਤਾ ਭਲਾਈ ਮੰਚ ਦੇ ਪ੍ਰਧਾਨ ਗਗਨ ਪਾਹਵਾ ਤੇ ਟੀਮ ਵੱਲੋਂ ਦਿੱਤੇ ਗਏ ਮੰਗ ਪੱਤਰ ’ਤੇ ਫੌਰੀ ਅਮਲ ਹੋਵੇਗਾ।