- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬੇ ਕੇ ਦਿਆਂ ਦੋਹਾਂ ਸਕੂਲਾਂ ਵਿਚ ਜਨਮ ਅਸ਼ਟਮੀ ਮਨਾਈ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਬੀਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ, ਵਾੜਾ ਜੋਧ ਸਿੰਘ ਵਿਖੇ ਸੰਤ ਬਾਬਾ ਕਪੂਰ ਸਿੰਘ ਜੀ ਦੇ ਅਸ਼ੀਰਵਾਦ ਸਦਕਾ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਸੁਖਦੀਪ ਕੌਰ ਤੇ ਗੁਰਪ੍ਰੀਤ ਕੌਰ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਜਿਸ ਉਪਰੰਤ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੀ ਜੀਵਨ ਲੀਲ੍ਹਾ ਨੂੰ ਦਰਸਾਉਂਦੀਆਂ ਵੱਖ-ਵੱਖ ਝਾਕੀਆਂ ਨੂੰ ਬਹੁਤ ਹੀ ਮਨਮੋਹਕ ਢੰਗ ਨਾਲ ਪੇਸ਼ ਕੀਤਾ ਗਿਆ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜੀ ਤੇ ਰਾਧਾ ਦੀ ਵੇਸ਼ ਭੂਸ਼ਾ ’ਚ ਭਗਤੀ ਸੰਗੀਤ ਤੇ ਡਾਂਡੀਆ ਰਾਸ ਦੀ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ। ਇਸ ਮੌਕੇ ਜਨਾਬ ਸੱਦਾਮ ਖਾਨ ਮੈਨੇਜਿੰਗ ਡਾਇਰੈੱਕਟਰ, ਅਮਰਜੀਤ ਕੌਰ, ਨੀਤੀਮਾ ਪੁਰੀ ਪ੍ਰਿੰਸੀਪਲ ਵੱਲੋਂ ਸਭ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੰਦੇਸ਼ ਦਿੱਤਾ ਗਿਆ ਕਿ ਸਾਨੂੰ ਸਭ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਸੱਚੇ ਕਰਮ ਕਰਨ ਤੇ ਮਾਨਵਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਲੈਣੀ ਚਾਹੀਦੀ ਹੈ।