ਕਿਸ਼ਨਗੜ੍ਹ ’ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਕਿਸ਼ਨਗੜ੍ਹ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Publish Date: Sat, 05 Sep 2026 07:20 PM (IST)
Updated Date: Sat, 05 Sep 2026 07:22 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਬਲਾਕ ਅਲਾਵਲਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ’ਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਇੰਚਾਰਜ ਪ੍ਰਿਯੰਕਾ ਸ਼ਰਮਾ, ਅਧਿਆਪਕਾ ਹਰਦੀਪ ਕੌਰ ਅਤੇ ਅਧਿਆਪਕਾ ਕੁਲਦੀਪ ਕੁਮਾਰੀ, ਵਿਦਿਆਰਥੀਆਂ ਅਤੇ ਐੱਸ.ਐੱਮ.ਸੀ. ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸਕੂਲ ਇੰਚਾਰਜ ਪ੍ਰਿਯੰਕਾ ਸ਼ਰਮਾ ਨੇ ਬੱਚਿਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ਸੱਚਾਈ, ਪਿਆਰ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਨੇ ਡਾਂਸ ਕੀਤਾ, ਗੀਤ ਗਾਏ ਅਤੇ ਕਵਿਤਾਵਾਂ ਸੁਣਾਈਆਂ। ਕਈ ਬੱਚੇ ਕ੍ਰਿਸ਼ਨ ਅਤੇ ਰਾਧਾ ਦੇ ਮਨਮੋਹਕ ਰੂਪ ਵਿੱਚ ਸਜ-ਧਜ ਕੇ ਸਕੂਲ ਪਹੁੰਚੇ। ਸਮਾਗਮ ਦੌਰਾਨ ਐੱਸ.ਐੱਮ.ਸੀ. ਮੈਂਬਰਾਂ ਨੇ ਵੀ ਸਮਾਗਮ ਵਿੱਚ ਸ਼ਾਮਲ ਹੋ ਕੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਅੰਤ ਵਿੱਚ ਸਕੂਲ ਇੰਚਾਰਜ ਵੱਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਐੱਸ.ਐੱਮ.ਸੀ. ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਮੌਕੇ ਸਕੂਲ ਇੰਚਾਰਜ ਪ੍ਰਿਯੰਕਾ ਸ਼ਰਮਾ, ਅਧਿਆਪਕਾ ਹਰਦੀਪ ਕੌਰ ਅਤੇ ਅਧਿਆਪਕਾ ਕੁਲਦੀਪ ਕੁਮਾਰੀ, ਐੱਸ.ਐੱਮ.ਸੀ. ਮੈਂਬਰ ਅਤੇ ਨਾਲ ਸਕੂਲ ਦੇ ਵਿਦਿਆਰਥੀ।