- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਆਮੀ ਸੰਤ ਦਾਸ ਪਬਲਿਕ ਸਕੂਲ ’ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸੁਆਮੀ ਸੰਤ ਦਾਸ ਪਬਲਿਕ ਸਕੂਲ ’ਚ ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਪ੍ਰਿੰਸੀਪਲ ਡਾ. ਸੋਨੀਆ ਮਾਗੋ ਵੱਲੋਂ ਰਵਾਇਤੀ ਦੀਪ ਜਗਾ ਕੇ ਸਮਾਗਮ ਦੀ ਸ਼ੁਰੂ ਕੀਤੀ। ਵਿਦਿਆਰਥੀਆਂ ਨੇ ਸੁਚੱਜੇ ਢੰਗ ਨਾਲ ਪੇਸ਼ ਕੀਤੇ ਨ੍ਰਿਤ ਤੇ ਅਭਿਨੈ ਰਾਹੀਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਜੁੜੇ ਮਹੱਤਵਪੂਰਨ ਪਲਾਂ ਨੂੰ ਜੀਵੰਤ ਕੀਤਾ। ਇਸ ਮੌਕੇ ਸ਼੍ਰੀ ਕ੍ਰਿਸ਼ਨ ਜੀ ਦੀਆਂ ਜੀਵਨ, ਨੈਤਿਕ ਕਦਰਾਂ-ਕੀਮਤਾਂ ਤੇ ਕਰਤੱਵ ਪ੍ਰਤੀ ਦਿੱਤੀਆਂ ਸਿੱਖਿਆਵਾਂ ਨੂੰ ਚੰਗੇ ਮਨੁੱਖੀ ਵਿਵਹਾਰ ਦਾ ਅਧਾਰ ਦੱਸਦਿਆਂ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਗਿਆ। ਸੁਆਮੀ ਸੰਤ ਦਾਸ ਕਿੰਡਰਗਾਰਟਨ ’ਚ ਵੀ ਨੰਨੇ-ਮੁੰਨੇ ਨਰਸਰੀ, ਐੱਲਕੇਜੀ ਤੇ ਯੂਕੇਜੀ ਦੇ ਰਾਧਾ ਤੇ ਕ੍ਰਿਸ਼ਨ ਬਣੇ ਬੱਚਿਆਂ ਨੇ ਦਿਲਕਸ਼ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ। ਆਪਣੀਆਂ ਪਿਆਰੀਆਂ ਮੁਸਕਾਨਾਂ, ਰੰਗ-ਬਿਰੰਗੇ ਪਹਿਰਾਵਿਆਂ, ਮਧੁਰ ਸੰਗੀਤ ਤੇ ਮਾਸੂਮ ਅਦਾਵਾਂ ਨਾਲ ਇਨ੍ਹਾਂ ਨੰਨ੍ਹੇ ਕਲਾਕਾਰਾਂ ਨੇ ਮੰਚ ‘ਤੇ ਗੋਕੁਲ ਦੀ ਜਾਦੂਈ ਦੁਨੀਆ ਨੂੰ ਸਾਕਾਰ ਕਰ ਦਿੱਤਾ। ਪ੍ਰਿੰਸੀਪਲ ਡਾ. ਸੋਨੀਆ ਮਾਗੋ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸੁੰਦਰ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਬੰਧਕ ਮਹਾਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਨੇ ਇਸ ਮੌਕੇ ’ਤੇ ਸਮੂਹ ਸਕੂਲ ਪਰਿਵਾਰ ਨੂੰ ਅਸੀਸਾਂ ਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ।