ਜਸਲੀਨ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ’ਚ ਰਹੀ ਜੇਤੂ
ਜਸਲੀਨ ਕੌਰ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ’ਚ ਰਹੀ ਜੇਤੂ
Publish Date: Thu, 20 Nov 2025 09:05 PM (IST)
Updated Date: Fri, 21 Nov 2025 04:14 AM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਦੀ ਵਿਦਿਆਰਥਣ ਜਸਲੀਨ ਕੌਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਬਲਿਦਾਨ ਦਿਵਸ ਦੇ ਸਬੰਧੀ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਗੁਰਿੰਦਰਜੀਤ ਕੌਰ ਦੀ ਅਗਵਾਈ ’ਚ ਡਾਇਟ ਰਾਮਪੁਰ ਲੱਲੀਆਂ (ਜਲੰਧਰ) ’ਚ ਕਰਵਾਏ ਭਾਸ਼ਣ ਮੁਕਾਬਲੇ ’ਚ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ। ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਦੱਸਿਆ ਕਿ ਸਕੂਲਾਂ ’ਚ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਦੇ ਸਬੰਧੀ ਪ੍ਰਾਰਥਨਾ ਸਭਾ ਦੌਰਾਨ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਲੜੀ ਹੇਠ ਇਹ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਬਿਨਪਾਲਕੇ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਤੇ ਸਕੂਲ ਦਾ ਮਾਣ ਵਧਾਇਆ। ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਸੁਨੀਤਾ ਸਹੋਤਾ, ਡਾਇਟ ਦੇ ਪ੍ਰਿੰਸੀਪਲ ਤੇ ਹੋਰ ਅਧਿਕਾਰੀਆਂ ਵੱਲੋ ਵਿਦਿਆਰਥਣ ਜਸਲੀਨ ਕੌਰ ਨੂੰ ਮੋਮੈਂਟੋ ਤੇ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਸੁਰਿੰਦਰ ਰਾਣਾ ਤੇ ਸਟਾਫ਼ ਨੇ ਵਿਦਿਆਰਥਣ ਜਸਲੀਨ ਕੌਰ ਤੇ ਉਸ ਦੇ ਗਾਈਡ ਅਧਿਆਪਕਾ ਬਲਜੀਤ ਕੌਰ (ਲੈਕਚਰਾਰ ਬਾਇਓਲੋਜੀ) ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।