ਕੁਲਦੀਪ ਸਿੰਘ ਵਾਲੀਆ, ਕਰਤਾਰਪੁਰ : ਸਵ. ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਜਥੇ ਰੂਪ 'ਚ ਅੰਮਿ੍ਤਸਰ ਰਵਾਨਾ ਹੋਣ ਤੋਂ ਪਹਿਲਾਂ ਆਖੇ। ਉਨ੍ਹਾਂ ਕਿਹਾ ਕਿ ਜਥੇਦਾਰ ਵਡਾਲਾ ਇਕ ਮਹਾਨ ਤੇ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਨ। ਇਹ ਜਥਾ ਨਕੋਦਰ ਹਲਕੇ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ 'ਚ ਰਵਾਨਾ ਹੋਇਆ। ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ ਜੋ ਹਰ ਮੱਸਿਆ 'ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਅਰਦਾਸ ਕੀਤੀ ਜਾਂਦੀ ਸੀ ਉਹ ਧੁਰ ਦਰਗਾਹ ਪ੍ਰਵਾਨ ਹੋਈ ਹੈ ਤੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਪਾਉਣ ਦਾ ਮੌਕਾ ਮਿਲਿਆ ਹੈ। ਹੁਣ ਜੋ ਸ਼ੋ੍ਮਣੀ ਕਮੇਟੀ ਨੇ ਕੇਂਦਰੀ ਸਿੱਖ ਅਜਾਇਬਘਰ ਦੇ 'ਚ ਉਨ੍ਹਾਂ ਦੇ ਮਰਹੂਮ ਪਿਤਾ ਦੀ ਤਸਵੀਰ ਲਾ ਕੇ ਸਾਨੂੰ ਮਾਣ ਦਿੱਤਾ ਉਸ ਦੇ ਅਸੀਂ ਹਮੇਸ਼ਾਂ ਹੀ ਸਿੱਖ ਪੰਥ ਦੇ ਰਿਣੀ ਰਹਾਂਗੇ। ਇਸ ਮੌਕੇ ਉਨ੍ਹਾਂ ਨਾਲ ਜਗਰੂਪ ਸਿੰਘ ਚੋਹਲਾ, ਹਰਿੰਦਰ ਸਿੰਘ ਢੀਂਡਸਾ, ਚੜ੍ਹਤ ਸਿੰਘ ਅੌਜਲਾ, ਪਰਮਿੰਦਰਪਾਲ ਸਿੰਘ ਗੋਲਡੀ, ਗੋਗਾ ਧਾਰੀਵਾਲ, ਲਵਲੀ ਧਾਲੀਵਾਲ, ਪ੍ਰਭਜੋਤ ਸਿੰਘ, ਜਯੋਤੀ ਿਢੱਲੋਂ, ਗੁਰਦਿੱਤ ਸਿੰਘ ਤੇ ਡਿੰਪੀ ਕਲਿਆਣਪੁਰ ਆਦਿ ਮੌਜੂਦ ਸਨ।