ਪੈਦਲ ਨਗਰ ਕੀਰਤਨ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
ਜਥੇਦਾਰ ਮੰਨਣ ਨੇ ਕੀਰਤਪੁਰ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਪੈਦਲ ਨਗਰ ਕੀਰਤਨ ’ਚ ਸ਼ਾਮਲ ਹੋਣ ਦਾ ਸੱਦਾ
Publish Date: Thu, 27 Nov 2025 06:48 PM (IST)
Updated Date: Thu, 27 Nov 2025 06:50 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਬਬਾਬਗੜ੍ਹ ਕੀਰਤਪੁਰ ਸਾਹਿਬ ਤੋਂ 29 ਨਵੰਬਰ ਨੂੰ ਸਜਾਏ ਜਾ ਰਹੇ ਭਾਈ ਜੈਤਾ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਪੈਦਲ ਨਗਰ ਕੀਰਤਨ ’ਚ ਸਮੁੱਚੀਆਂ ਸੰਗਤਾਂ ਆਪਣੇ ਪਰਿਵਾਰਾਂ ਸਮੇਤ ਦਰਸ਼ਨ ਦੇ ਕੇ ਆਪਣਾ ਜੀਵਨ ਸਫਲ ਕਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸਟਾਫ ਨੂੰ ਸਮਰਪਿਤ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ 25 ਨਵੰਬਰ ਨੂੰ ਸਜਾਏ ਗਏ ਨਗਰ ਕੀਰਤਨ ਜੋ ਪੜਾਅਵਰ ਹੁੰਦਾ ਹੋਇਆ 28 ਨਵੰਬਰ ਸ਼ਾਮ ਨੂੰ ਗੁਰਦੁਆਰਾ ਬਬਾਬਗੜ੍ਹ ਸਾਹਿਬ ਕੀਰਤਪੁਰ ਸਾਹਿਬ ਰਾਤ ਨੂੰ ਪੁੱਜੇਗਾ, ਜਿੱਥੋਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਬਾਬਾ ਜੀਵਨ ਸਿੰਘ ਜੀ ਰੇਟਾ ਦਲ ਵੱਲੋਂ 29 ਨਵੰਬਰ ਨੂੰ ਸਵੇਰੇ 8 ਵਜੇ ਸਜਾਏ ਜਾ ਰਹੇ ਪੈਦਲ ਨਗਰ ਕੀਰਤਨ ’ਚ ਐੱਸਜੀਪੀਸੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸਮੂਹ ਸੰਗਤਾਂ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ।