ਜੱਟ ਸਿੱਖ ਕੌਂਸਲ ਨੇ ਵਿਦਿਆਰਥੀਆਂ ਨੂੰ ਵੰਡਿਆ ਵਜ਼ੀਫ਼ਾ
ਜੱਟ ਸਿੱਖ ਕੌਂਸਲ ਵੱਲੋਂ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪਾਂ ਪ੍ਰਦਾਨ
Publish Date: Wed, 01 Apr 2026 09:19 PM (IST)
Updated Date: Wed, 01 Apr 2026 09:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜੱਟ ਸਿੱਖ ਕੌਂਸਲ ਵੱਲੋਂ 28 ਮਾਰਚ 2026 ਨੂੰ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਵੜੈਚ (ਸੰਯੁਕਤ ਸਕੱਤਰ, ਗਵਰਨਿੰਗ ਕੌਂਸਲ, ਕੇਸੀਐੱਲ ਗਰੁੱਪ ਆਫ ਇੰਸਟੀਚਿਊਟਸ), ਕੁਲਜੀਤ ਸਿੰਘ ਹੇਅਰ (ਪ੍ਰਧਾਨ, ਜੱਟ ਸਿੱਖ ਕੌਂਸਲ) ਤੇ ਕੌਂਸਲ ਦੇ ਜੀਵਨ ਮੈਂਬਰ ਧਰਮਿੰਦਰ ਸਿੰਘ ਚਾਹਲ, ਬਹਾਦਰ ਸਿੰਘ ਤੇ ਤੇਜਿੰਦਰ ਸਿੰਘ ਸੋਹਲ ਵੱਲੋਂ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਚੈੱਕ ਭੇਟ ਕੀਤੇ ਗਏ। ਕੌਂਸਲ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਉਹ ਭਵਿੱਖ ’ਚ ਵੀ ਅਜਿਹੇ ਪਰਉਪਕਾਰੀ ਕਾਰਜ ਜਾਰੀ ਰੱਖਣਗੇ ਤੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਰਹਿਣਗੇ। ਕਾਲਜ ਦੀ ਪ੍ਰਿੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਜੱਟ ਸਿੱਖ ਕੌਂਸਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੌਂਸਲ ਹਮੇਸ਼ਾ ਵਿਦਿਆਰਥੀਆਂ ਦੀ ਭਲਾਈ ਲਈ ਅੱਗੇ ਆਉਂਦੀ ਰਹੀ ਹੈ। ਉਨ੍ਹਾਂ ਕੌਂਸਲ ਦੇ ਇਸ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਦੌਰਾਨ ਕੌਂਸਲ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਤੇ ਵਧੀਆ ਅੰਕ ਹਾਸਲ ਕਰਨ ਲਈ ਪ੍ਰੇਰਿਤ ਕੀਤਾ।