ਜੇਸੀ ਵੱਲੋਂ ਟੈਕਸ ਡਿਫਾਲਟਰਾਂ ਖ਼ਿਲਾਫ਼ ਤੇਜ਼ੀ ਲਿਆਉਣ ਦੇ ਹੁਕਮ
ਜਾਸ, ਜਲੰਧਰ : ਜੁਆਇੰਟ
Publish Date: Mon, 09 Mar 2026 09:34 PM (IST)
Updated Date: Mon, 09 Mar 2026 09:36 PM (IST)
ਜਾਸ, ਜਲੰਧਰ : ਜੁਆਇੰਟ ਕਮਿਸ਼ਨਰ ਡਾ. ਸੁਮਨਦੀਪ ਕੌਰ ਨੇ ਸੋਮਵਾਰ ਨੂੰ ਪ੍ਰਾਪਰਟੀ ਟੈਕਸ ਬ੍ਰਾਂਚ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ 31 ਮਾਰਚ ਤੱਕ ਜਮ੍ਹਾਂ ਕਰਵਾ ਲੈਣ। ਨਾਲ ਹੀ, ਬ੍ਰਾਂਚ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟੈਕਸ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕੀਤਾ ਜਾਵੇ।
ਡਾ. ਸੁਮਨਦੀਪ ਕੌਰ ਨੇ ਸਾਰੇ ਇਲਾਕਿਆਂ ਦੇ ਇੰਸਪੈਕਟਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਪੋ-ਆਪਣੇ ਸੈਕਟਰ ’ਚ ਰਿਕਵਰੀ ’ਤੇ ਧਿਆਨ ਕੇਂਦਰਿਤ ਕਰਨ, ਜਿਨ੍ਹਾਂ ਦੀ ਰਿਕਵਰੀ ਦਾ ਟੀਚਾ ਪੂਰਾ ਨਹੀਂ ਹੋਵੇਗਾ, ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਸੁਪਰਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ ਤੇ ਭੁਪਿੰਦਰ ਸਿੰਘ ਬੜਿੰਗ ਨਾਲ ਮੀਟਿੰਗ ’ਚ ਕਿਹਾ ਕਿ ਪ੍ਰਾਪਰਟੀ ਟੈਕਸ ਬ੍ਰਾਂਚ ਦਾ ਪੂਰਾ ਸਟਾਫ ਹਰ ਰੋਜ਼ ਫੀਲਡ ਵਿਚ ਹੋਣਾ ਚਾਹੀਦਾ ਹੈ ਤੇ ਵੱਧ ਤੋਂ ਵੱਧ ਰਿਕਵਰੀ ਹੋਣੀ ਚਾਹੀਦੀ ਹੈ। ਜੋ ਲੋਕ ਬਕਾਇਆ ਟੈਕਸ ਨਹੀਂ ਦੇ ਰਹੇ, ਉਨ੍ਹਾਂ ਦੀ ਪ੍ਰਾਪਰਟੀ ਸੀਲ ਕੀਤੀ ਜਾਵੇ। ਸੁਪਰਡੈਂਟਾਂ ਨੇ ਦੱਸਿਆ ਕਿ ਇਸ ਸਮੇਂ 47.50 ਕਰੋੜ ਰੁਪਏ ਦੀ ਰਿਕਵਰੀ ਹੋ ਚੁੱਕੀ ਹੈ, ਜੋ ਪਿਛਲੇ ਸਾਲ ਦੀ ਤੁਲਨਾ ਵਿਚ ਕਾਫੀ ਵੱਧ ਹੈ।