ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਕਨਵੈਨਸ਼ਨ 5 ਨੂੰ
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਕਨਵੈਨਸ਼ਨ 5 ਅਪ੍ਰੈਲ ਨੂੰ ਹੰਡਿਆਇਆ ਵਿਖੇ : ਸਤਨਾਮ ਸਿੰਘ
Publish Date: Sun, 29 Mar 2026 09:27 PM (IST)
Updated Date: Sun, 29 Mar 2026 09:29 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪੰਜਾਬ ਦੇ ਸਮੁੱਚੇ ਮਿਊਂਸਪਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 5 ਅਪ੍ਰੈਲ ਨੂੰ ਹੰਡਿਆਇਆ ਬਰਨਾਲਾ ਵਿਖੇ ਵਿਸ਼ਾਲ ਸਾਂਝੀ ਕਨਵੈਨਸ਼ਨ ਚੇਅਰਮੈਨ ਜਨਕ ਰਾਜ ਮਾਨਸਾ ਦੀ ਅਗਵਾਈ ਹੇਠ ਸੱਦੀ ਗਈ ਹੈ। ਜਾਣਕਾਰੀ ਦਿੰਦਿਆਂ ਪੰਜਾਬ ਰਿਟਾਇਰਡ ਮਿਊਂਸਪਲ ਵਰਕਰਜ਼ ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਸਤਨਾਮ ਸਿੰਘ ਸ਼ਾਹਕੋਟ ਨੇ ਦੱਸਿਆ ਕਿ ਇਸ ਇਕੱਠ ਵਿਚ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਆਊਟ-ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣਾ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਮੈਡੀਕਲ ਤੇ ਐੱਲਟੀਸੀ ਦੀ ਸਹੂਲਤ ਪੈਨਸ਼ਨ ਨਾਲ ਜੋੜ ਕੇ ਦੇਣ ਸਬੰਧੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਨੂੰ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਅਤੇ ਪੀਐੱਫ ਦਾ ਪੈਸਾ ਸਮੇਂ ਸਿਰ ਜਮ੍ਹਾਂ ਕਰਵਾਉਣ, ਦਫ਼ਤਰਾਂ ਵਿਚ ਲੇਖਾਕਾਰਾਂ ਸਮੇਤ ਸਟਾਫ਼ ਦੀ ਕਮੀ ਨੂੰ ਪੂਰਾ ਕਰਨ, ਐੱਨਓਸੀ ਸਮੇਂ ਸਿਰ ਦੇਣ ਅਤੇ ਪੈਂਡਿੰਗ ਪੜਤਾਲਾਂ ਨੂੰ ਰਿਟਾਇਰਮੈਂਟ ਤੋਂ 6-7 ਮਹੀਨੇ ਪਹਿਲਾਂ ਮੁਕੰਮਲ ਕਰਨ ਅਤੇ ਓਲਡ ਏਜ਼ ਅਲਾਊਂਸ ਬਿਨਾਂ ਬੇਨਤੀ ਪੱਤਰ ਲਏ ਲਾਗੂ ਕਰਨ ਸਮੇਤ ਹੋਰ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ। ਪੰਜਾਬ ਮਿਊਂਸਪਲ ਵਰਕਰ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਜ਼ੀਰਾ ਅਤੇ ਪੰਜਾਬ ਰਿਟਾਇਰਡ ਮਿਊਂਸਪਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਭੋਲਾ ਸਿੰਘ ਬਠਿੰਡਾ ਨੇ ਕਿਹਾ ਕਿ ਕਨਵੈਨਸ਼ਨ ਦੌਰਾਨ ਦੋਵਾਂ ਯੂਨੀਅਨਾਂ ਦੇ ਪ੍ਰਧਾਨਾਂ ਦੀ ਚੋਣ ਵੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਵੱਡੀ ਗਿਣਤੀ ’ਚ ਕਨਵੈਨਸ਼ਨ ਵਿਚ ਪਹੁੰਚਣ ਦੀ ਅਪੀਲ ਕੀਤੀ।