ਜੇਪੀਐੱਮਓ ਨੇ ਲਾਠੀਚਾਰਜ ਕੀਤੀ ਨਿੰਦਾ
ਜਨਤਕ ਜੱਥੇਬੰਦੀਆਂ ਦੇ ਸਾਝੇ ਮੋਰਚੇ ਜੇਪੀਐੱਮਓ ਵੱਲੋਂ ਚੰਡੀਗੜ੍ਹ ’ਚ ਪ੍ਰਦਰਸ਼ਨਕਾਰੀਆਂ 'ਤੇ ਕੀਤੇ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ
Publish Date: Mon, 09 Mar 2026 09:08 PM (IST)
Updated Date: Mon, 09 Mar 2026 09:12 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐੱਮਓ) ਵੱਲੋਂ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿਧਾਨ ਸਭਾ ਵੱਲ ਰੋਹ ਭਰਪੂਰ ਮਾਰਚ ਕਰਨ ਦੇ ਮੌਕੇ ’ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਮਾਰੀਆਂ ਬੁਛਾੜਾਂ, ਅੱਥਰੂ ਗੈਸ ਦੇ ਚਲਾਏ ਗੋਲਿਆਂ ਤੇ ਕੀਤੇ ਗਏ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਜੇਪੀਐੱਮਓ ਦੇ ਆਗੂਆਂ ਨੱਥਾ ਸਿੰਘ, ਕੁਲਵੰਤ ਸਿੰਘ ਸੰਧੂ, ਦਰਸ਼ਨ ਨਾਹਰ, ਸਤੀਸ਼ ਰਾਣਾ, ਸਿਵ ਦੱਤ ਸ਼ਰਮਾ, ਮਨਜਿੰਦਰ ਸਿੰਘ ਢੇਸੀ, ਗਗਨ ਸਰਦੂਲਗੜ੍ਹ ਸਰਿੰਦਰ ਕੌਰ ਜੈਪਾਲ, ਡਾ. ਸਤਨਾਮ ਸਿੰਘ ਅਜਨਾਲਾ, ਜਗਦੀਸ਼ ਚੰਦ, ਗਰਨਾਮ ਸਿੰਘ ਦਾਊਦ, ਧਰਮਿੰਦਰ ਸਿੰਘ ਮੁਕੇਰੀਆਂ, ਰਵਿੰਦਰ ਰਵੀ, ਡਾ. ਰਘਬੀਰ ਕੌਰ, ਸੁਭਾਸ਼ ਚੰਦਰ ਤੇ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੱਤਾ ’ਚ ਆਉਂਦਿਆਂ ਹੀ ਪਹਿਲੀਆਂ ਸਰਕਾਰਾਂ ਵਾਂਗ ਹੀ ਮੁਲਾਜ਼ਮਾਂ, ਪੈਨਸ਼ਨਰਾਂ ਤੇ ਆਮ ਕਿਰਤੀ ਲੋਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਹਰ ਵਰਗ ਦੇ ਸੰਘਰਸ਼ਸ਼ੀਲ ਲੋਕਾਂ ਨੂੰ ਕੁਚਲਣ ਤੇ ਦਬਾਉਣ ਲਈ ਹਰ ਪ੍ਰਕਾਰ ਦੇ ਤਸ਼ੱਸਦ ਦਾ ਢੰਗ ਵਰਤਿਆ ਹੈ। ਮੋਰਚਾ ਸੂਬਾ ਸਰਕਾਰ ਤੋਂ ਮੰਗ ਵੀ ਕਰਦਾ ਹੈ ਕਿ ਸੰਘਰਸ਼ਾਂ ਨੂੰ ਦਬਾਉਣ ਲਈ ਅੱਥਰੂ ਗੈਸ ਦੇ ਗੋਲੇ ਚਲਾਉਣ, ਪਾਣੀ ਦੀਆਂ ਬੁਛਾੜਾਂ ਮਾਰਨ, ਲਾਠੀਚਾਰਜ ਕਰਨ ਤੇ ਝੂਠੇ ਪਰਚੇ ਦਰਜ ਕਰਨ ਦਾ ਘਿਨੌਣਾ ਰਾਹ ਛੱਡ ਕੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ’ਚ ਦੋ ਧਿਰੀ ਗੱਲਬਾਤ ਕਰੇ।