ਨਾਜਾਇਜ਼ ਸ਼ਰਾਬ ਦੀਆਂ 5 ਪੰਜ ਪੇਟੀਆਂ ਬਰਾਮਦ, ਇਕ ਗ੍ਰਿਫ਼ਤਾਰ
ਪੁਲਿਸ-ਆਬਕਾਰੀ ਵਿਭਾਗ ਵੱਲੋਂ ਸਾਂਝੀ ਕਾਰਵਾਈ ਨਾਜਾਇਜ਼ ਸ਼ਰਾਬ ਦੀਆਂ 5 ਪੰਜ ਪੇਟੀਆਂ ਬਰਾਮਦ, ਇਕ ਗ੍ਰਿਫ਼ਤਾਰ
Publish Date: Sun, 16 Aug 2026 09:24 PM (IST)
Updated Date: Sun, 16 Aug 2026 09:26 PM (IST)
ਪੁਲਿਸ ਤੇ ਆਬਕਾਰੀ ਵਿਭਾਗ ਨੇ ਕੀਤੀ ਸਾਂਝੀ ਕਾਰਵਾਈ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਤੇ ਆਬਕਾਰੀ ਵਿਭਾਗ ਦੀ ਇਕ ਸਾਂਝੀ ਟੀਮ ਨੇ ਰਾਮਾ ਮੰਡੀ ਖੇਤਰ ’ਚ ਨਾਕੇਬੰਦੀ ਦੌਰਾਨ ਇਕ ਸ਼ੱਕੀ ਵਾਹਨ ਨੂੰ ਰੋਕਿਆ ਤੇ ਤਲਾਸ਼ੀ ਦੌਰਾਨ ਗੱਡੀ ’ਚੋਂ ਨਾਜਾਇਜ਼ ਸ਼ਰਾਬ ਦੀਆਂ ਪੰਜ ਪੇਟੀਆਂ ਮਿਲਣ ’ਤੇ ਪੁਲਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਪ੍ਰਕਾਸ਼ ਸਿੰਘ ਵਾਸੀ ਸੰਤੋਸ਼ੀ ਦੇ ਰੂਪ ’ਚ ਹੋਈ ਹੈ। ਪੁਲਿਸ ਅਧਿਕਾਰੀ ਜਸ਼ਨ ਸਿੰਘ ਅਨੁਸਾਰ, ਟੀਮ ਨੂੰ ਨਾਜਾਇਜ਼ ਸ਼ਰਾਬ ਦੀ ਇਕ ਖੇਪ ਦੀ ਢੋਆ-ਢੁਆਈ ਸਬੰਧੀ ਇਕ ਸੂਚਨਾ ਮਿਲੀ ਸੀ। ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਰਾਮਾ ਮੰਡੀ ਖੇਤਰ ’ਚ ਇਕ ਨਾਕਾ ਲਗਾਇਆ ਗਿਆ ਸੀ। ਜਦੋਂ ਸ਼ੱਕੀ ਵਾਹਨ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਰੋਕਿਆ ਤੇ ਤਲਾਸ਼ੀ ਲਈ, ਜਿਸ ’ਚੋਂ ਸ਼ਰਾਬ ਦੀਆਂ ਪੰਜ ਪੇਟੀਆਂ ਬਰਾਮਦ ਕੀਤੀਆਂ ਗਈਆਂ। ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਪਰਿਵਾਰਕ ਪਿਛੋਕੜ ਬਾਰੇ ਮਹੱਤਵਪੂਰਨ ਵੇਰਵੇ ਸਾਹਮਣੇ ਲਿਆਂਦੇ। ਪੁਲਿਸ ਅਨੁਸਾਰ ਪ੍ਰਕਾਸ਼ ਸਿੰਘ ਦਾ ਪਿਤਾ ਪਹਿਲਾਂ ਵੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਚ ਸ਼ਾਮਲ ਰਿਹਾ ਹੈ।