ਪੱਤਰਕਾਰ ਪਾਲ ਸਿੰਘ ਨੌਲੀ ਨੂੰ ਸਦਮਾ, ਮਾਤਾ ਦਾ ਦੇਹਾਂਤ
ਪੱਤਰਕਾਰ ਪਾਲ ਸਿੰਘ ਨੌਲੀ ਨੂੰ ਸਦਮਾ, ਮਾਤਾ ਦਾ ਦੇਹਾਂਤ
Publish Date: Wed, 31 Dec 2025 08:27 PM (IST)
Updated Date: Wed, 31 Dec 2025 08:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੱਤਰਕਾਰ ਪਾਲ ਸਿੰਘ ਨੌਲੀ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਗਿਆਨ ਕੌਰ 85 ਸਾਲ ਦੀ ਉਮਰ ’ਚ 29 ਦਸੰਬਰ ਨੂੰ ਅਚਨਚੇਤੀ ਅਕਾਲ ਚਲਾਣਾ ਕਰ ਗਏ। ਮਾਤਾ ਗਿਆਨ ਕੌਰ ਦਾ ਬੁੱਧਵਾਰ ਨੂੰ ਉਨ੍ਹਾਂ ਦੇ ਪਿੰਡ ਨੌਲੀ ਦੇ ਸ਼ਮਸ਼ਾਨਘਾਟ ’ਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਕਾਂਗਰਸੀ ਆਗੂ ਕੁਲਵਿੰਦਰ ਸਿੰਘ ਬਾਘਾ ਤੋਂ ਇਲਾਵਾ ਹੋਰ ਸੰਤ-ਮਹਾਪੁਰਸ਼, ਪੱਤਰਕਾਰ ਭਾਈਚਾਰਾ, ਰਿਸ਼ਤੇਦਾਰ ਤੇ ਪਿੰਡ ਵਾਸੀ ਹਾਜ਼ਰ ਸਨ। ਮਾਤਾ ਗਿਆਨ ਕੌਰ ਨਮਿਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ 8 ਜਨਵਰੀ ਦਿਨ ਵੀਰਵਾਰ ਨੂੰ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ’ਚ ਪਵੇਗਾ।