
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ ਵੱਲੋਂ ਫਾਸ਼ੀਵਾਦ ਖਿਲਾਫ਼ ਰੈਲੀ ਦੀ ਲਾਮਬੰਦੀ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਰਤਾਰਪੁਰ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਫਾਸ਼ੀਵਾਦੀ ਹਮਲਿਆਂ ਵਿਰੁੱਧ 26 ਸਤੰਬਰ ਨੂੰ ਦਾਣਾ ਮੰਡੀ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਦੀ ਤਿਆਰੀ ਲਈ ਮਜ਼ਦੂਰਾਂ, ਕਿਸਾਨਾਂ ਤੇ ਹੋਰ ਮਿਹਨਤੀ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ’ਚ ਵਿਹੜਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਕੜੀ ਵਜੋਂ ਹੀ ਪਿੰਡ ਕੁੱਦੋਵਾਲ, ਦਿਆਲਪੁਰ, ਪਾੜਾਪਿੰਡ, ਧੀਰਪੁਰ ਵਿਖੇ ਵਿਹੜਾ ਮੀਟਿੰਗਾਂ ਕੀਤੀਆਂ ਗਈਆਂ। ਸੈਂਕੜੇ ਕੰਧ ਇਸ਼ਤਿਹਾਰ ਲਗਾਏ ਜਾ ਰਹੇ ਹਨ। ਇਸ ਮੌਕੇ ਕਾਮਰੇਡ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਆਰਐੱਸਐੱਸ ਭਾਜਪਾ ਦੀ ਕੇਂਦਰੀ ਸਰਕਾਰ ਦੇ ਮੁੱਖੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 15 ਅਗਸਤ ਨੂੰ ਲਾਲ ਕਿਲੇ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਦਿਮਾਗੀ ਨਕਸਲੀ ਦਾ ਖਾਤਮਾ ਕਰਨ ਤੇ ਸਿਵਲ ਡੀਫੈਂਸ ਵਲੰਟੀਅਰ ਕੋਰ ਬਣਾਉਣ ਦੇ ਐਲਾਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੇ ਪਾੜੋ ਤੇ ਰਾਜ ਕਰੋ ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦਾ ਵਿਰੋਧ ਕਰਨ ਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਦੇਸ਼ ਦੇ ਅੰਨਦਾਤਾ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਨੌਜਵਾਨਾਂ ਤੇ ਬੁੱਧੀਜੀਵੀਆਂ,ਪ੍ਰੋਫ਼ੈਸਰਾਂ, ਵਕੀਲਾਂ, ਪੱਤਰਕਾਰਾਂ ਦੀ ਆਵਾਜ਼ ਦਬਾਉਣ ਤੇ ਆਰਐੱਸਐੱਸ ਨੂੰ ਲੋਕਾਂ ’ਤੇ ਜਿਸਮਾਨੀ ਹਮਲੇ ਕਰਨ ਲਈ ਸਰਕਾਰੀ ਮਾਨਤਾ ਦੇਣ ਦੀ ਫਾਸ਼ੀਵਾਦੀ ਚਾਲ ਹੈ। ਇਸਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੌਰਾਨ ਫਾਸ਼ੀਵਾਦੀ ਹਮਲੇ ਬੰਦ ਕਰਨ ਸਮੇਤ ਚੰਡੀਗੜ੍ਹ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪੰਜਾਬ ਹਵਾਲੇ ਕਰੋ, ਸਿੱਖਾਂ ਸਮੇਤ ਸਾਰੇ ਸਿਆਸੀ ਕੈਦੀ, ਬੁੱਧੀਜੀਵੀ ਰਿਹਾਅ ਕਰੋ, ਘੱਟ-ਗਿਣਤੀਆਂ, ਦਲਿਤਾਂ