ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਦੀ ਮਾਲੀ ਮਦਦ
ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਨੂੰ ਤੀਹ ਹਜ਼ਾਰ ਰੁਪਏ ਦਾ ਚੈੱਕ ਸੌਂਪਿਆ
Publish Date: Wed, 29 Apr 2026 08:36 PM (IST)
Updated Date: Wed, 29 Apr 2026 08:40 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਤੇ ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਦੇ ਸਹਿਯੋਗ ਨਾਲ ਜ਼ੀਰੋ ਫੀਸ ਨਾਲ ਚਲ ਰਹੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਮਾਡਲ ਹਾਊਸ ਰੋਡ ਵਿਖੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਅਕਾਦਮਿਕ ਵਿਦਿਆ ਦੇ ਨਾਲ-ਨਾਲ ਗੁਰਮਤਿ ਦੀ ਸਿੱਖਿਆ ਦੇ ਕੇ ਸਮਾਜ ਵਿਚ ਆਦਰਸ਼ ਵਿਦਿਆਰਥੀਆਂ ਦੀ ਘਾੜਤ ਘੜਨ ’ਚ ਆਪਣਾ ਬਹੁਮੁੱਲਾ ਯੋਗਦਾਨ ਪਾ ਰਿਹਾ ਹੈ। ਇਸ ਸਕੂਲ ਅਤੇ ਸੰਸਥਾ ਵੱਲੋਂ ਸਮਾਜ ਭਲਾਈ ਦੇ ਨਿਸ਼ਕਾਮ ਸੇਵਾ ਕਾਰਜਾ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਵੀ ਆਪਣਾ ਸਹਿਯੋਗ ਦੇ ਰਹੀਆਂ ਹਨ। ਇਨ੍ਹਾਂ ਹੀ ਸੰਸਥਾਵਾਂ ਵਿੱਚੋ ਇੱਕ ਸਮਾਜ ਸੇਵੀ ਸੰਸਥਾ ਯੂਨਾਇਟਡ ਪੰਜਾਬੀਜ਼ ਫਾਊਂਡੇਸ਼ਨ ਦੇ ਪ੍ਰਧਾਨ ਜਗਦੀਪ ਸਿੰਘ ਸ਼ੇਰਗਿੱਲ, ਸਕੱਤਰ ਕਰਨਲ ਅਜੇ ਸਿੰਘ ਵਿਰਕ, ਮੈਂਬਰ ਪਰਮਿੰਦਰ ਸਿੰਘ ਹੇਅਰ, ਕੋ ਆਪ੍ਰੇਟਿਵ-ਚੁਣਿਆ ਗਿਆ ਮੈਂਬਰ ਭਾਰਤ ਮਰਵਾਹਾ ਨੇ ਸਹਿਯੋਗ ਦਿੰਦੇ ਹੋਏ ਤੀਹ ਹਜ਼ਾਰ ਰੁਪਏ ਦਾ ਚੈੱਕ ਸਕੂਲ ਆ ਕੇ ਮੈਨੇਜਮੈਂਟ ਕਮੇਟੀ ਮੈਂਬਰ. ਬਲਜੀਤ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਨੂੰ ਸੌਂਪਣ ਦੇ ਨਾਲ-ਨਾਲ 15 ਨਵੇਂ ਪੱਖੇ ਦਿੱਤੇ ਗਏ। ਇਸ ਮਦਦ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਪਰਮਿੰਦਰਪਾਲ ਸਿੰਘ ਖਾਲਸਾ, ਪ੍ਰੋ. ਬਲਵਿੰਦਰ ਸਿੰਘ, ਹਰਦੇਵ ਸਿੰਘ ਗਰਚਾ, ਕਮੇਟੀ ਮੈਂਬਰ ਬਲਜੀਤ ਸਿੰਘ, ਸਕੂਲ ਪ੍ਰਿੰਸੀਪਲ ਮਨਦੀਪ ਸਿੰਘ, ਧਾਰਮਿਕ ਪ੍ਰੀਖਿਆ ਇੰਚਾਰਜ ਅੰਮ੍ਰਿਤਪਾਲ ਕੌਰ, ਇੰਟਰਨੈਸ਼ਨਲ ਸੇਵਕ ਸੁਸਾਇਟੀ ਤੇ ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਦੇ ਸਮੂਹ ਮੈਂਬਰਾਂ ਵੱਲੋ ਉਨ੍ਹਾਂ ਦਾ ਧੰਨਵਾਦ ਕੀਤਾ।