ਕਾਰੋਬਾਰੀਆਂ ਦੀਆਂ ਮੁਸ਼ਕਲਾਂ ਸੁਣਨਗੇ ਕੇਜਰੀਵਾਲ ਤੇ ਮਾਨ, ਜਲੰਧਰ 'ਚ ਦੁਪਹਿਰ 3 ਵਜੇ ਸ਼ੁਰੂ ਹੋਵੇਗੀ 'ਸਰਕਾਰ-ਵਪਾਰੀ ਮਿਲਣੀ'
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਜਲੰਧਰ ਸ਼ਹਿਰ 'ਚ ਇੱਕ ਵੱਡੀ 'ਸਰਕਾਰ-ਵਪਾਰੀ ਮਿਲਣੀ' ਕਰਵਾਈ ਜਾ ਰਹੀ ਹੈ। ਸ਼ਹਿਰ ਦੇ ਏਪੀਜੇ ਸਕੂਲ ਦੇ ਆਡੀਟੋਰੀਅਮ 'ਚ ਦੁਪਹਿਰ 3:00 ਵਜੇ ਸ਼ੁਰੂ ਹੋਣ ਵਾਲੇ ਇਸ ਹਾਈ-ਪ੍ਰੋਫਾਈਲ ਸਮਾਗਮ 'ਚ ਪੰਜਾਬ ਭਰ ਦੇ ਅਤੇ ਖ਼ਾਸ ਕਰਕੇ ਜਲੰਧਰ ਦੇ ਵਪਾਰੀ ਅਤੇ ਉਦਯੋਗਪਤੀ ਵੱਡੀ ਗਿਣਤੀ 'ਚ ਸ਼ਿਰਕਤ ਕਰਨਗੇ। ਇਸ ਮਿਲਣੀ 'ਚ ਮੁੱਖ ਅਥਿਤੀ ਵਜੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ।
Publish Date: Sat, 13 Jun 2026 11:36 AM (IST)
Updated Date: Sat, 13 Jun 2026 11:39 AM (IST)

ਰਾਜ ਬਿਊਰੋ, ਜਲੰਧਰ : ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਜਲੰਧਰ ਸ਼ਹਿਰ 'ਚ ਇੱਕ ਵੱਡੀ 'ਸਰਕਾਰ-ਵਪਾਰੀ ਮਿਲਣੀ' ਕਰਵਾਈ ਜਾ ਰਹੀ ਹੈ। ਸ਼ਹਿਰ ਦੇ ਏਪੀਜੇ ਸਕੂਲ ਦੇ ਆਡੀਟੋਰੀਅਮ 'ਚ ਦੁਪਹਿਰ 3:00 ਵਜੇ ਸ਼ੁਰੂ ਹੋਣ ਵਾਲੇ ਇਸ ਹਾਈ-ਪ੍ਰੋਫਾਈਲ ਸਮਾਗਮ 'ਚ ਪੰਜਾਬ ਭਰ ਦੇ ਅਤੇ ਖ਼ਾਸ ਕਰਕੇ ਜਲੰਧਰ ਦੇ ਵਪਾਰੀ ਅਤੇ ਉਦਯੋਗਪਤੀ ਵੱਡੀ ਗਿਣਤੀ 'ਚ ਸ਼ਿਰਕਤ ਕਰਨਗੇ। ਇਸ ਮਿਲਣੀ 'ਚ ਮੁੱਖ ਅਥਿਤੀ ਵਜੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ।
ਕੇਜਰੀਵਾਲ ਅਤੇ CM ਮਾਨ ਦੇ ਸਾਹਮਣੇ ਰੱਖੀਆਂ ਜਾਣਗੀਆਂ ਸਮੱਸਿਆਵਾਂ
ਇਸ ਮਿਲਣੀ ਦਾ ਮੁੱਖ ਮਕਸਦ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਜ਼ਮੀਨੀ ਸਮੱਸਿਆਵਾਂ ਨੂੰ ਸਿੱਧਾ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਲੀਡਰਸ਼ਿਪ ਦੇ ਸਾਹਮਣੇ ਲਿਆਉਣਾ ਹੈ। ਸ਼ਹਿਰ ਦੀਆਂ ਪ੍ਰਮੁੱਖ ਉਦਯੋਗਿਕ ਜਥੇਬੰਦੀਆਂ ਅਤੇ ਵਪਾਰਕ ਸੰਗਠਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੰਗ ਪੱਤਰ ਤਿਆਰ ਕੀਤੇ ਹਨ। ਵਪਾਰੀ ਵਰਗ ਵੱਲੋਂ ਇਹ ਮੰਗ ਪੱਤਰ ਸਿੱਧੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇ ਜਾਣਗੇ ਤਾਂ ਜੋ ਇਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾ ਸਕੇ।
ਸਨਅਤੀ ਵਿਕਾਸ ਤੇ ਵਪਾਰ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼
ਮਿਲਣੀ ਦੌਰਾਨ ਇੰਡਸਟਰੀ ਲਈ ਬਿਜਲੀ ਦੀਆਂ ਦਰਾਂ, ਜੀਐਸਟੀ ਨਾਲ ਜੁੜੇ ਮਸਲੇ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਕਾਰੋਬਾਰ ਨੂੰ ਸੌਖਾ ਬਣਾਉਣ ਵਰਗੇ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ। ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਲੈ ਕੇ ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਵਪਾਰੀਆਂ ਮੁਤਾਬਕ, ਸਰਕਾਰ ਦੀ ਇਹ ਪਹਿਲਕਦਮੀ ਪੰਜਾਬ 'ਚ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਥਕ ਸਿੱਧ ਹੋ ਸਕਦੀ ਹੈ।