- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦਰ ਕੇਜਰੀਵਾਲ ਦਾ ਤਿੰਨ ਦਿਨਾਂ ਪੰਜਾਬ ਦੌਰਾ ਰੱਦ ਹੋ ਗਿਆ ਹੈ। ਕੇਜਰੀਵਾਲ ਨੇ ਪਟਿਆਲਾ ’ਚ ‘ਇਕ ਸ਼ਾਮ ਸ਼ਿਵ ਦੇ ਨਾਮ’ ਸਮਾਗਮ ’ਚ ਉਚੇਚੇ ਤੌਰ ’ਤੇ ਸ਼ਿਰਕਤ ਕਰਨੀ ਸੀ।

ਜਲੰਧਰ : ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦਰ ਕੇਜਰੀਵਾਲ ਦਾ ਤਿੰਨ ਦਿਨਾਂ ਪੰਜਾਬ ਦੌਰਾ ਰੱਦ ਹੋ ਗਿਆ ਹੈ। ਕੇਜਰੀਵਾਲ ਨੇ ਪਟਿਆਲਾ ’ਚ ‘ਇਕ ਸ਼ਾਮ ਸ਼ਿਵ ਦੇ ਨਾਮ’ ਸਮਾਗਮ ’ਚ ਉਚੇਚੇ ਤੌਰ ’ਤੇ ਸ਼ਿਰਕਤ ਕਰਨੀ ਸੀ। ਇਸ ਤੋਂ ਇਲਾਵਾ ਰੋਪੜ ਤੇ ਹੋਰ ਥਾਵਾਂ ’ਤੇ ਵੀ ਉਨ੍ਹਾਂ ਦਾ ਦੌਰਾ ਸੀ। ਦੌਰਾ ਰੱਦ ਹੋਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਰ ਸਿਆਸੀ ਗਲਿਆਰਿਆਂ ’ਚ ਚਰਚਾ ਹੈ ਕਿ ਪੰਜਾਬ ’ਚ ਵੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ਿਆਂ ਦੀ ਉੱਠ ਰਹੀ ਮੰਗ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਰੱਦ ਕੀਤਾ ਗਿਆ ਹੈ। ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਹਰ ਕਦਮ ਫੂਕ-ਫੂਕ ਕੇ ਰੱਖ ਰਹੀ ਹੈ।