
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖਾਲਸਾ ਏਡ ਇੰਟਰਨੈਸ਼ਨਲ ਦੀਆਂ ਟੀਮਾਂ ਨੇਪਾਲ ਵਿੱਚ ਰਾਹਤ ਕਾਰਜਾਂ ਲਈ ਪਹੁੰਚੀਆਂ

ਮਨੁੱਖਤਾ ਦੀ ਸੇਵਾ ਕਿਸੇ ਇੱਕ ਦੇਸ਼ ਤੱਕ ਸੀਮਤ ਨਹੀਂ : ਰਵੀ ਸਿੰਘ
ਮਨੁੱਖਤਾ ਦੀ ਸੇਵਾ ਹੀ ਖਾਲਸਾ ਏਡ ਦਾ ਮਿਸ਼ਨ : ਦਾਹੀਆ
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ
ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ ਖਾਲਸਾ ਏਡ ਇੰਟਰਨੈਸ਼ਨਲ ਵੱਲੋਂ ਰਾਹਤ ਕਾਰਜਾਂ ਲਈ ਟੀਮਾਂ ਨੇਪਾਲ ਪਹੁੰਚਾਈਆਂ ਗਈਆਂ ਹਨ। ਖਾਲਸਾ ਏਡ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਕੇ ਲੋੜਵੰਦ ਲੋਕਾਂ ਤੱਕ ਜ਼ਰੂਰੀ ਰਾਹਤ ਸਮੱਗਰੀ ਅਤੇ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ।
ਖਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਕਿਹਾ ਕਿ ਖਾਲਸਾ ਏਡ ਦਾ ਸੇਵਾ ਕਾਰਜ ਕਿਸੇ ਇੱਕ ਇਲਾਕੇ ਜਾਂ ਦੇਸ਼ ਤੱਕ ਸੀਮਤ ਨਹੀਂ ਹੈ। ਜਿੱਥੇ ਵੀ ਲੋਕਾਂ ਨੂੰ ਕੁਦਰਤੀ ਤ੍ਰਾਸਦੀ ਜਾਂ ਕਿਸੇ ਹੋਰ ਮੁਸ਼ਕਲ ਕਾਰਨ ਸਹਾਇਤਾ ਦੀ ਲੋੜ ਪੈਂਦੀ ਹੈ, ਉੱਥੇ ਮਦਦ ਪਹੁੰਚਾਉਣ ਲਈ ਯਤਨਸ਼ੀਲ ਰਹਿੰਦੀ ਹੈ। ਨੇਪਾਲ ਵਿੱਚ ਖਾਲਸਾ ਏਡ ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਰਹੀਆਂ ਹਨ ਤੇ ਜ਼ਰੂਰਤਾਂ ਅਨੁਸਾਰ ਰਾਹਤ ਕਾਰਜ ਕੀਤੇ ਜਾਣਗੇ। ਖਾਲਸਾ ਏਡ ਦੀਆਂ ਟੀਮਾਂ ਵੱਲੋਂ ਜ਼ਮੀਨੀ ਸਥਿਤੀ ਦਾ ਲਗਾਤਾਰ ਜਾਇਜ਼ਾ ਲੈਂਦਿਆਂ ਲੋੜ ਅਨੁਸਾਰ ਰਾਹਤ ਕਾਰਜਾਂ ਦਾ ਘੇਰਾ ਵਧਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਪ੍ਰਭਾਵਿਤ ਲੋਕਾਂ ਤੱਕ ਸਹਾਇਤਾ ਪਹੁੰਚ ਸਕੇ। ਖਾਲਸਾ ਏਡ ਇੰਡੀਆ ਦੇ ਟਰੱਸਟੀ ਜਸਪ੍ਰੀਤ ਸਿੰਘ ਦਾਹੀਆ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਖਾਲਸਾ ਏਡ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੀ ਆ ਰਹੀ ਹੈ। ਨੇਪਾਲ ਵਿੱਚ ਪ੍ਰਭਾਵਿਤ ਲੋਕਾਂ ਦੀ ਮੌਜੂਦਾ ਸਥਿਤੀ ਅਤੇ ਲੋੜਾਂ ਦਾ ਜਾਇਜ਼ਾ ਲੈ ਕੇ ਉਸੇ ਅਨੁਸਾਰ ਰਾਹਤ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਜਸਪ੍ਰੀਤ ਸਿੰਘ ਦਾਹੀਆ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਖਾਲਸਾ ਏਡ ਦਾ ਮਿਸ਼ਨ ਹੈ ਤੇ ਇਹ ਸੇਵਾ ਸਰਹੱਦਾਂ ਤੋਂ ਪਰੇ ਵੀ ਨਿਰੰਤਰ ਜਾਰੀ ਰਹੇਗੀ। ਖਾਲਸਾ ਏਡ ਦੀਆਂ ਟੀਮਾਂ ਨੇਪਾਲ ’ਚ ਸਥਾਨਕ ਪੱਧਰ ’ਤੇ ਸਬੰਧਤ ਲੋਕਾਂ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਅੱਗੇ ਵਧਾਉਣਗੀਆਂ।