ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਅਨਮੋਲ ਮੋਹਿਸਨ ਬਾਲੀ ਨੇ ਜੰਮੂ ਯੂਨੀਵਰਸਿਟੀ ਵਿਖੇ ਕਰਵਾਏ ਗਏ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਯੂਥ ਫੈਸਟੀਵਲ 'ਚ ਕਲਾਸੀਕਲ ਵੋਕਲ ਦੇ ਮੁਕਾਬਲਿਆਂ 'ਚ ਦੂਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਮੁਖੀ ਪਿੰ੍ਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਗੀਤ ਦੇ ਖੇਤਰ 'ਚ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਦੀ ਹਰ ਪੱਖੋਂ ਸਹਾਇਤਾ ਲਈ ਕਾਲਜ ਹਮੇਸ਼ਾ ਉਨ੍ਹਾਂ ਨਾਲ ਖੜ੍ਹਾ ਹੈ। ਇਸ ਮੌਕੇ ਸੰਗੀਤ ਵਿਭਾਗ ਦੇ ਮੁਖੀ ਪ੍ਰਰੋ. ਸੁਖਦੇਵ ਸਿੰਘ, ਡੀਨ, ਕਲਚਰਲ ਅਫੇਅਰਜ਼ ਡਾ. ਪਲਵਿੰਦਰ ਸਿੰਘ, ਪ੍ਰਰੋ. ਗੁਰਚੇਤਨ ਸਿੰਘ, ਪ੍ਰਰੋ. ਪ੍ਰਭਦੀਪ ਕੌਰ ਤੇ ਪ੍ਰਰੋ. ਰੂਪਾਲੀ ਵੀ ਮੌਜੂਦ ਸਨ।