ਗੁਰੂ ਅਮਰਦਾਸ ਪਬਲਿਕ ਸਕੂਲ ’ਚ ਮਨਾਇਆ ਖਾਲਸਾ ਸਾਜਨਾ ਦਿਵਸ
ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ਖਾ਼ਾਲਸਾ ਸਾਜਨਾ ਦਿਵਸ
Publish Date: Mon, 13 Apr 2026 06:46 PM (IST)
Updated Date: Mon, 13 Apr 2026 06:49 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਤੇ ਗੁਰੂ ਤੇਗ ਬਹਾਦਰ ਨਗਰ ’ਚ ਖਾਲਸਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੇ ਸਿੱਖੀ ਸਿਧਾਂਤਾਂ ਨਾਲ ਜੋੜਦੇ ਹੋਏ ਸਕੂਲ ਦੇ ਜੂਨੀਅਰ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਸਵੇਰ ਦੀ ਪ੍ਰਾਰਥਨਾ ਸਭਾ ’ਚ ਸ਼ਬਦ ਗਾਇਨ, ਕਵਿਤਾ, ਕਵੀਸ਼ਰੀ, ਧਾਰਮਿਕ ਗੀਤ ਤੇ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ’ਚ ਸੋਹਣੀ ਦਸਤਾਰ ਸਜਾਉਣ ਤੇ ਵਿਦਿਆਰਥਣਾਂ ’ਚ ਗੁੱਤਾਂ ਕਰਨ ਦਾ ਮੁਕਾਬਲਾ ਕਰਵਾਇਆ ਗਿਆ। ਜੂਨੀਅਰ ਸਕੂਲ ਦੇ ਵਿਦਿਆਰਥੀਆਂ ’ਚੋਂ ਹੈਨਿਤ ਸਿੰਘ ਨੇ ਪਹਿਲਾ, ਜਸਕਰਨ ਸਿੰਘ ਨੇ ਦੂਜਾ ,ਅਰਸ਼ਦੀਪ ਸਿੰਘ ਨੇ ਤੀਜਾ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ’ਚੋਂ ਅਸ਼ਮੀਤ ਸਿੰਘ, ਏਕਸਜੋਤ ਸਿੰਘ, ਪਰਮਜੋਤ ਸਿੰਘ ਤੇ ਬ੍ਰਹਮਜੋਤ ਸਿੰਘ ਨੇ ਸੋਹਣੀ ਦਸਤਾਰ ਸਜਾਉਣ ਦਾ ਮੁਕਾਬਲਾ ਜਿੱਤਿਆ ਜਦੋਂ ਕਿ ਗੁੱਤ ਬਣਾਉਣ ’ਚ ਅਰਸ਼ਪ੍ਰੀਤ ਕੌਰ ਨੇ ਪਹਿਲਾ, ਅਰਸ਼ੀਨ ਕੌਰ ਮਠਾਰੂ ਤੇ ਮਨਰੂਪ ਕੌਰ ਨੇ ਦੂਜਾ, ਜਾਮਿਨੀ ਤੇ ਸਹਿਜਲੀਨ ਕੌਰ ਨੇ ਤੀਜਾ ਤੇ ਮੰਨਤ ਕੌਰ ਨੂੰ ਹੌਸਲਾ ਅਫ਼ਜਾਈ ਇਨਾਮ ਦਿੱਤਾ ਗਿਆ। ਪ੍ਰਧਾਨ ਮਹਿੰਦਰਜੀਤ ਸਿੰਘ, ਸਮੂਹ ਪ੍ਰਬੰਧਕ ਕਮੇਟੀ ਮੈਂਬਰ, ਪ੍ਰਿੰਸੀਪਲ ਡਾ. ਅਪਰਨਾ ਮਹਿਤਾ ਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਸਿੱਖ ਇਤਿਹਾਸ ਤੇ ਸਿਧਾਂਤਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ।