ਮਕਸੂਦਾਂ ਵਿਖੇ ਖਾਲਸਾ ਸਾਜਨਾ ਦਿਵਸ ਸਮਾਗਮ ਭਲਕੇ
ਮਕਸੂਦਾਂ ਵਿਖੇ ਖਾਲਸਾ ਸਾਜਨਾ ਦਿਵਸ ਸਮਾਗਮ ਭਲਕੇ
Publish Date: Sun, 12 Apr 2026 07:38 PM (IST)
Updated Date: Mon, 13 Apr 2026 04:16 AM (IST)
---ਸ੍ਰੀ ਨਿਸ਼ਾਨ ਸਾਹਿਬ ਦੇ ਚੋਲੇ ਦੀ ਹੋਈ ਸੇਵਾ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਕਸੂਦਾਂ ਚੌਕ ਵਿਖੇ ਖ਼ਾਲਸਾ ਦਿਵਸ ਵਿਸਾਖੀ ਨੂੰ ਸਮਰਪਿਤ ਸਮਾਗਮ ਭਲਕੇ 14 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਅਖੰਡ ਪਾਠ ਆਰੰਭ ਕੀਤਾ ਗਿਆ ਹੈ। ਭਲਕੇ ਸਮਾਪਤੀ ਉਪਰੰਤ ਵਿਸ਼ੇਸ਼ ਦੀਵਾਨ ਸਵੇਰੇ 10.30 ਵਜੇ ਤੱਕ ਸਜਾਏ ਜਾਣਗੇ। ਜਿਸ ’ਚ ਹਜ਼ੂਰੀ ਰਾਗੀ ਤੇ ਹਜੂਰੀ ਕਥਾ ਵਾਚਕ ਹਾਜਰੀ ਭਰਨਗੇ। ਖ਼ਾਲਸਾ ਸਾਜਨਾ ਦਿਵਸ ਦੀ ਆਰੰਭਤਾ ਮੌਕੇ ਸ੍ਰੀ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ। ਇਸ ਮੌਕੇ ਸਮਾਗਮ ਚ ਪ੍ਰਧਾਨ ਚਰਨ ਸਿੰਘ, ਸਕੱਤਰ ਮਨਹਰਪ੍ਰੀਤ ਸਿੰਘ, ਸੀਨੀ.ਮੀਤ ਪ੍ਰਧਾਨ ਕੁਲਦੀਪ ਸਿੰਘ ਬੈਂਸ, ਰੇਸ਼ਮ ਸਿੰਘ, ਰਜਿੰਦਰ ਸਿੰਘ, ਗੁਰਮੇਲ ਸਿੰਘ, ਦਲਬੀਰ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਟਹਲੀ, ਅਵਤਾਰ ਸਿੰਘ, ਬੀਐੱਸ ਧਾਮੀ, ਬਾਬਾ ਗੁਰਭੇਜ ਸਿੰਘ, ਬਾਬਾ ਜਸਪਾਲ ਸਿੰਘ, ਮੰਗਲ ਸਿੰਘ, ਅਵਤਾਰ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।