ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਮਨਾਇਆ
ਸ਼ਰਧਾ ਨਾਲ ਮਨਾਇਆ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ
Publish Date: Thu, 16 Apr 2026 08:26 PM (IST)
Updated Date: Thu, 16 Apr 2026 08:30 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈਸ਼ਵਰ ਕਾਲੋਨੀ ’ਚ ਸਜਾਏ ਦੀਵਾਨ ’ਚ ਇਸਤਰੀ ਸਤਿਸੰਗ ਸਭਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਕੀਰਤਨ ਕੀਤੇ ਗਏ। ਭਾਈ ਗੁਰਪ੍ਰੀਤ ਸਿੰਘ ਜਲੰਧਰ ਵਾਲਿਆਂ ਦੇ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਰਾਤ ਦੇ ਦੀਵਾਨ ’ਚ ਬੀਬੀ ਪਰਮਜੀਤ ਕੌਰ ਖਾਲਸਾ ਤੇ ਭਾਈ ਰਣਜੀਤ ਸਿੰਘ ਦੇ ਜੱਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ’ਚ ਪ੍ਰਧਾਨ ਸਤਨਾਮ ਸਿੰਘ, ਚੇਅਰਮੈਨ ਗੁਰਬਚਨ ਸਿੰਘ ਅਰੋੜਾ, ਸਕੱਤਰ ਮਾਸਟਰ ਮਹਿੰਦਰ ਸਿੰਘ ਅਨੇਜਾ ਆਦਿ ਸੰਗਤਾਂ ਨੇ ਹਾਜ਼ਰੀ ਭਰੀ।