ਖ਼ਾਲਸਾ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ
ਖਾਲਸਾ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫੀਸਦੀ
Publish Date: Mon, 11 May 2026 08:03 PM (IST)
Updated Date: Mon, 11 May 2026 08:06 PM (IST)
-ਐਸ਼ਵਿਨ ਪਹਿਲੇ, ਨਵਜੋਤ ਤੇ ਸਿਮਰਨਜੀਤ ਦੂਜੇ, ਮਨਰੀਤ ਰਹੀ ਤੀਜੇ ਸਥਾਨ ਤੇ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਨਾਮਵਰ ਵਿਦਿਅਕ ਸੰਸਥਾ ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਤੇ ਪ੍ਰਬੰਧਕ ਕਮੇਟੀ ਦੀ ਅਗਵਾਈ ਤੇ ਡਾਇਰੈਕਟਰ ਪ੍ਰੋਫੈਸਰ ਆਰਕੇ ਜੈਨ ਤੇ ਪ੍ਰਿੰਸੀਪਲ ਰੇਖਾ ਸ਼ਰਮਾ ਦੀ ਦੇਖ-ਰੇਖ ਹੇਠ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਦੱਸਿਆ ਕਿ ਐਸ਼ਵਿਨ ਪੁੱਤਰੀ ਸੀਮਨ ਨੇ 84 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਨਵਜੋਤ ਕੌਰ ਪੁੱਤਰੀ ਸੁਰਜੀਤ ਸਿੰਘ ਤੇ ਸਿਮਰਨਜੀਤ ਕੌਰ ਪੁੱਤਰੀ ਬਲਜੀਤ ਸਿੰਘ ਨੇ 83 ਫੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਹਾਸਲ ਕੀਤਾ। ਮਨਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 75 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਮੱਲਿਆ। ਇਸ ਤੋਂ ਇਲਾਵਾ ਸਕੂਲ ਦੇ 20 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਡਾਇਰੈਕਟਰ ਪ੍ਰੋ. ਆਰਕੇ ਜੈਨ ਨੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੇ ਅਨੁਸ਼ਾਸਨ ਤੇ ਸਟਾਫ਼ ਦੀ ਸਾਂਝੀ ਮਿਹਨਤ ਸਦਕਾ ਸੰਭਵ ਹੋਈ ਹੈ।