- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਸਕੂਲ ਦੀਆਂ ਦੋ ਰੋਜ਼ਾ ਸਾਲਾਨਾ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਾਤਾ ਸਾਹਿਬ ਕੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਦੋ ਦਿਨਾਂ ਸਾਲਾਨਾ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗਾਂ ਦੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜਸਵੀਰ ਸਿੰਘ ਸਿੰਧੜ, ਬਲਵਿੰਦਰ ਸਿੰਘ ਡੀਪੀ,ਡਾ. ਨਗਿੰਦਰ ਸਿੰਘ ਬਾਂਸਲ ਜਨਰਲ ਸਕੱਤਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਕੋਆਰਡੀਨੇਟਰ ਸਨੇਹ ਲਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ ਸਮੇਂ 'ਤੇ ਵੱਖ ਵੱਖ ਮੁਕਾਬਲੇ ਅਤੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਕੂਲ ਦੀਆਂ ਸਾਲਾਨਾ ਖੇਡਾਂ ਦੇ ਸਫ਼ਲ ਆਯੋਜਨ ਲਈ ਸੰਸਥਾ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਨੇ ਸਾਲਾਨਾ ਖੇਡਾਂ ਦੇ ਆਯੋਜਨ ਲਈ ਸਕੂਲ ਤੇ ਕਾਲਜ ਦੇ ਸਟਾਫ਼ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਖੇਡ ਮੁਕਾਬਲਿਆਂ ਦੇ ਜੇਤੂਆਂ ਅਤੇ ਟੀਮਾਂ ਨੂੰ ਆਏ ਹੋਏ ਮਹਿਮਾਨਾਂ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਤੇ ਕਾਲਜ ਦਾ ਸਮੁੱਚਾ ਸਟਾਫ਼ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।