ਖੋਖਰ ਦੁਬਾਰਾ ਬਣੇ ਪ੍ਰਧਾਨ
ਖੋਖਰ ਦੁਬਾਰਾ ਬਣੇ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੋਸਾਇਟੀ ਜਲੰਧਰ ਦੇ ਪ੍ਰਧਾਨ
Publish Date: Mon, 04 May 2026 06:18 PM (IST)
Updated Date: Mon, 04 May 2026 06:20 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਆਰਸੀਐੱਫ ਕਾਲੋਨੀ ਨਕੋਦਰ ਰੋਡ, ਸਾਹਮਣੇ ਐਲਡਿਕੋ ਗ੍ਰੀਨ ਵਿਖੇ ਹੋਈ ਐਗਜ਼ੈਕਟਿਵ ਮੈਂਬਰਾਂ ਦੀ ਮੀਟਿੰਗ ਦੌਰਾਨ ਜਗਦੀਸ਼ ਸਿੰਘ ਖੋਖਰ ਨੂੰ ਦੁਬਾਰਾ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਸਤਪਾਲ ਸਿੰਘ ਮੀਤ ਪ੍ਰਧਾਨ, ਗਿਆਨ ਸਿੰਘ ਸਕੱਤਰ, ਨੀਲਮ ਰਾਣੀ ਸਹਾਇਕ ਸਕੱਤਰ ਤੇ ਕਿਰਨ ਬਾਲਾ ਖਜ਼ਾਨਚੀ ਚੁਣੇ ਗਏ। ਇਸ ਮੌਕੇ ਰਾਜਿੰਦਰ ਕੌਰ, ਮਨਿੰਦਰਪਾਲ ਸਿੰਘ ਤੇ ਮਨਜੀਤ ਕੌਰ ਤਿੰਨੋਂ ਐਗਜ਼ੈਕਟਿਵ ਮੈਂਬਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ 26 ਅਪ੍ਰੈਲ ਨੂੰ ਉਕਤ 8 ਐਗਜ਼ੈਕਟਿਵ ਮੈਂਬਰਾਂ ਦੀ ਚੋਣ ਗੁਰਵਿੰਦਰਜੀਤ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਦੇ ਨਿਰਦੇਸ਼ਾਂ ’ਤੇ ਰਿਟਰਨਿੰਗ ਅਫਸਰ ਗੁਰਵਿੰਦਰ ਸਿੰਘ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਫਿਲੌਰ ਵੱਲੋਂ ਮੌਜੂਦ ਰਹਿ ਕੇ ਕਰਵਾਈ ਗਈ ਸੀ। ਉਸ ਦਿਨ ਚੁਣੇ 8 ਐਗਜ਼ੈਕਟਿਵ ਮੈਂਬਰਾਂ ਵੱਲੋਂ ਵਿਸ਼ੇਸ਼ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਜਗਦੀਸ਼ ਸਿੰਘ ਖੋਖਰ ਨੂੰ ਅਗਲੇ 5 ਸਾਲਾਂ ਲਈ ਪ੍ਰਧਾਨ ਚੁਣਨ ਤੋਂ ਇਲਾਵਾ ਬਾਕੀ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ। ਖੋਖਰ ਨੇ ਐਗਜ਼ੈਕਟਿਵ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਦੁਬਾਰਾ ਪ੍ਰਧਾਨਗੀ ਦੀ ਸੇਵਾ ਸੌਂਪਣ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਾਰਿਆਂ ਦੇ ਸਹਿਯੋਗ ਨਾਲ ਕਾਲੋਨੀ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇਗਾ। ਤੇ ਕਾਲੋਨੀ ’ਚ ਰਹਿੰਦੇ ਵਿਕਾਸ ਕਾਰਜਾਂ ਲਈ ਜਲਦ ਕੋਸ਼ਿਸ਼ਾਂ ਆਰੰਭ ਕੀਤੀਆਂ ਜਾਣਗੀਆਂ।