ਬਿਜਲੀ ਬਿੱਲ ਮਾਫ਼ ਕਰ ਕੇ ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੱਤੀ : ਕੀਮਤੀ ਭਗਤ ਬਿਜਲੀ ਬਿੱਲ ਮੁਆਫ਼ ਕਰਕੇ ਪੰਜਾਬ ਸਰਕਾਰ ਨੇ ਗਊਸ਼ਲਾਵਾਂ ਨੂੰ ਵੱਡੀ ਰਾਹਤ ਦਿੱਤੀ : ਕੀਮਤੀ ਭਗਤ
Publish Date: Thu, 06 Aug 2026 08:23 PM (IST)
Updated Date: Thu, 06 Aug 2026 08:25 PM (IST)
ਸੂਬੇ ਦੀਆਂ 366 ਗਊਸ਼ਾਲਾਵਾਂ ਨੂੰ ਮਿਲ ਰਹੀ ਹੈ ਮੁਫ਼ਤ ਬਿਜਲੀ, 152 ਹੋਰ ਦਾਇਰੇ ’ਚ ਉਪ ਚੇਅਰਮੈਨ ਨੇ ਸਰਕਾਰ ਦਾ ਪ੍ਰਗਟਾਇਆ ਧੰਨਵਾਦ ਬਿਜਲੀ ਬਿੱਲਾਂ ਦਾ ਬੋਝ ਹਟਣ ਨਾਲ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਹੋਵੇਗੀ ਮਜ਼ਬੂਤ ਸ਼ੈਲੀ, ਪੰਜਾਬੀ ਜਾਗਰਣ ਜਲੰਧਰ : ‘ਆਪ’ ਸਰਕਾਰ ਵੱਲੋਂ ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾ ਰਹੇ ਹਨ। ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਜਿੱਥੇ ਗਊਸ਼ਾਲਾਵਾਂ ਨੂੰ ਕਾਫੀ ਰਾਹਤ ਮਿਲੇਗੀ, ਉੱਥੇ ਹੀ ਗਊਸ਼ਾਲਾਵਾਂ ’ਚ ਗਊਧਨ ਦੀ ਸੇਵਾ ਸੰਭਾਲ ’ਚ ਵੀ ਵਾਧਾ ਹੋਵੇਗਾ। ਇਸ ਸਬੰਧੀ ਸਰਕਟ ਹਾਊਸ ਵਿਖੇ ਕੀਤੀ ਗਈ ਇਕ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕਰਨ ਦੇ ਫ਼ੈਸਲੇ ਨਾਲ ਬੇਸਹਾਰਾ ਪਸ਼ੂਧਨ ਦੀ ਸਾਂਭ-ਸੰਭਾਲ ’ਚ ਲੱਗੀਆਂ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਉਪ ਚੇਅਰਮੈਨ ਕੀਮਤੀ ਭਗਤ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਤੇ 152 ਹੋਰ ਗਊਸ਼ਾਲਾਵਾਂ ਨੂੰ ਇਸ ਦਾਇਰੇ ’ਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਗਿਣਤੀ 518 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਦਾ ਬੋਝ ਹਟਣ ਨਾਲ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ, ਜਿਸ ਸਦਕਾ ਕਮਿਸ਼ਨ ਦੀ ਇਸ ਮੁਹਿੰਮ ਨੂੰ ਹੋਰ ਬਲ ਮਿਲੇਗਾ ਤੇ ਬੇਸਹਾਰਾ ਗਊਆਂ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਪ ਚੇਅਰਮੈਨ ਨੇ ਦੱਸਿਆ ਕਿ ਬਿਮਾਰ ਤੇ ਜ਼ਖਮੀ ਪਸ਼ੂਆਂ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਨੂੰ 3 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ 500 ਕਾਓ ਲਿਫਟਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 11 ਜ਼ਿਲ੍ਹਿਆਂ ਦੀਆਂ ਗਊਸ਼ਾਲਾਵਾਂ ’ਚ ਇਨ੍ਹਾਂ ਦੀ ਵੰਡ ਕੀਤੀ ਜਾ ਚੁੱਕੀ ਹੈ ਤੇ ਜਲੰਧਰ ਜ਼ਿਲ੍ਹੇ ਦੀਆਂ 20 ਗਊਸ਼ਾਲਾਵਾਂ ’ਚ ਕਾਓ ਲਿਫਟਰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਗਊ ਹੱਤਿਆ ਲਈ ‘ਦਿ ਪੰਜਾਬ ਪ੍ਰੋਹਿਬਸ਼ਨ ਆਫ ਕਾਓ ਸਲਾਟਰ (ਅਮੈਂਡਮੈਂਟ) ਐਕਟ, 2011’ ਤਹਿਤ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਹੈ ਤੇ ਪੁਲਿਸ ਵਿਭਾਗ ਨੂੰ ਸਖ਼ਤ ਹਦਾਇਤਾਂ ਹਨ ਕਿ ਗਊ ਤਸਕਰੀ ਜਾਂ ਗਊ ਹੱਤਿਆ ਦੀ ਸ਼ਿਕਾਇਤ ਮਿਲਣ ’ਤੇ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਜਲੰਧਰ ਡਾ. ਰਾਮ ਮੂਰਤੀ ਮੱਟੂ, ਸਹਾਇਕ ਡਾਇਰੈਕਟਰ ਡਾ. ਬਲਵੀਰ ਸਿੰਘ, ਡਾ. ਕੁਲਵਿੰਦਰ ਸਿੰਘ, ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਅਪਾਹਜ ਆਸ਼ਰਮ ਦੇ ਚੇਅਰਮੈਨ ਤਰਸੇਮ ਕਪੂਰ, ਸੁਦੇਸ਼ ਭਗਤ, ‘ਆਪ’ ਆਗੂ ਰਾਕੇਸ਼ ਭਗਤ, ਲੱਕੀ ਮਲਹੋਤਰਾ ਤੇ ਹੋਰ ਵੀ ਹਾਜ਼ਰ ਸਨ।