ਡਿਫੈਂਸ ਕਾਲੋਨੀ ’ਚ ਕੀਰਤਨ ਜਾਰੀ
ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਲੋਨੀ ਵਿਖੇ ਕੀਰਤਨ ਜਾਰੀ
Publish Date: Thu, 30 Apr 2026 11:29 PM (IST)
Updated Date: Thu, 30 Apr 2026 11:31 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸੱਤ ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਵਿਖੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਹੈੱਡ ਗ੍ਰੰਥੀ ਭਾਈ ਪਰਮਿੰਦਰ ਸਿੰਘ ਨੇ ਸਿੱਖ ਇਤਿਹਾਸ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਸਮਾਗਮ ਦੌਰਾਨ, ਅਖੰਡ ਕੀਰਤਨੀ ਜਥੇ ਭਾਈ ਜਸਪਾਲ ਸਿੰਘ ਨੇ ਕੀਰਤਨ ਦੀ ਛਹਿਬਰ ਲਗਾਈ। ਡੇਰਾ ਸੰਤਗੜ੍ਹ ਹਰਖੋਵਾਲ ਦੇ ਮੁਖੀ ਸੰਤ ਬਾਬਾ ਭਗਵਾਨ ਸਿੰਘ ਨੇ ਭਾਈ ਜਸਪਾਲ ਸਿੰਘ ਤੇ ਉਨ੍ਹਾਂ ਦੇ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਦੁਆਰਾ ਨਿਭਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ 2 ਮਈ ਤੱਕ ਚੱਲਣ ਵਾਲੇ ਗੁਰਮਤਿ ਸਮਾਗਮਾਂ ਬਾਰੇ ਦੱਸਿਆ ਕਿ ਇਕ ਮਈ ਨੂੰ ਇਕ ਬਾਲ ਕੀਰਤਨ ਦਰਬਾਰ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ। 2 ਮਈ ਨੂੰ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅਤੇ ਭਾਈ ਗੁਰਸ਼ਰਨ ਸਿੰਘ ਲੁਧਿਆਣਾ ਦੇ ਜਥਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ। ਇਸ ਮੌਕੇ ਗੁਰਨਾਮ ਸਿੰਘ ਪੇਲੀਆ, ਅਵਤਾਰ ਸਿੰਘ ਵਾਲੀਆ, ਹਰਵਿੰਦਰ ਸਿੰਘ ਸੰਧੂ, ਹਰਬਲਬੀਰ ਸਿੰਘ, ਗਗਨਪਾਲ ਸਿੰਘ, ਬੰਤ ਸਿੰਘ, ਲਖਵੀਰ ਸਿੰਘ, ਸੁਲੱਖਣ ਸਿੰਘ ਕੰਗ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਪਰਮਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।