ਆਗਮਨ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 27 ਨੂੰ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Mon, 23 Feb 2026 07:55 PM (IST)
Updated Date: Mon, 23 Feb 2026 07:58 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਿੱਖ ਤਾਲਮੇਲ ਕਮੇਟੀ ਦੇ ਸਹਿਜੋਗ ਨਾਲ ਬੰਟੀ ਰਾਠੌਰ ਸੇਵਕ ਪਰਿਵਾਰ ਵੱਲੋਂ 27 ਫਰਵਰੀ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਬਸਤੀ ਪੀਰ ਦਾਦ ਨੇੜੇ ਇੰਡੀਅਨ ਗੈਸ ਸਰਵਿਸ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਖਰੜ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭਾਈ ਹਰਦੀਪ ਸਿੰਘ, ਭਾਈ ਕਰਮਜੀਤ ਸਿੰਘ ਨੂਰ, ਭਾਈ ਹਰਭੇਜ ਸਿੰਘ ਸਠਿਆਲਾ, ਭਾਈ ਕਰਮਜੀਤ ਸਿੰਘ,ਗਿਆਨੀ ਪ੍ਰੇਮ ਸਿੰਘ ਅਰਦਾਸੀਏ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਾਜ਼ਰੀ ਭਰਨਗੇ।