- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਕੀਰਤਨ ਦਰਬਾਰ 17 ਨੂੰ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ :
ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਕੀਤੀ ਗਈ ਵਿਸ਼ੇਸ਼ ਮੀਟਿੰਗ ਉਪਰੰਤ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ 17 ਸਤੰਬਰ ਨੂੰ ਸ਼ਾਮ 7 ਤੋਂ 9 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਕਰਾਇਆ ਜਾ ਰਿਹਾ ਹੈ। ਇਸ ’ਚ ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ ਸ਼ਾਮ 7.30 ਤੋ 9 ਵਜੇ ਤੱਕ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਾਉਣਗੇ। ਪ੍ਰਬੰਧਕਾ ਨੇ ਸੰਗਤਾਂ ਨੂੰ ਸਮੇ ਪੁੱਜਣ ਦੀ ਅਪੀਲ ਕੀਤੀ। ਸਮਾਪਤੀ ਉਪਰੰਤ ਗੁਰੂ ਕੇ ਅਤੁਟ ਲੰਗਰ ਵਰਤਾਏ ਜਾਣਗੇ। ਮੀਟਿੰਗ ’ਚ ਗੁਰਸੇਵਕ ਸਿੰਘ, ਪ੍ਰੀਤਮ ਸਿੰਘ, ਇੰਜੀਨੀਅਰ ਡੀਪੀ ਸਿੰਘ, ਤੇਜਵੀਰ ਸਿੰਘ ਬਾਂਸਲ, ਸਰਬਜੀਤ ਸਿੰਘ, ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਕੰਵਲਜੀਤ ਸਿੰਘ, ਪਵਿੱਤਰਪਾਲ ਸਿੰਘ, ਬਾਵਾ ਗਾਬਾ, ਮਨਕੀਰਤ ਸਿੰਘ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਭਵਰਾਜ ਸਿੰਘ, ਜਸਦੀਪ ਭਸੀਨ, ਅਜਮੇਰ ਸਿੰਘ, ਪਰਮਿੰਦਰ ਸਿੰਘ ,ਹਰਪ੍ਰੀਤ ਸਿੰਘ, ਜਸਬੀਰ ਸਿੰਘ, ਦਿਮੰਤਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਸ਼ਾਮਲ ਸਨ।