ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Publish Date: Sun, 08 Feb 2026 06:34 PM (IST)
Updated Date: Sun, 08 Feb 2026 06:35 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਬਾਬਾ ਦੀਪ ਸਿੰਘ ਜੀ ਸੇਵਾ ਦਲ ਤੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਆਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਛੇਵਾਂ ਜਨਮ ਦਿਹਾੜਾ ਗੁਰਦੁਆਰਾ ਡੇਰਾ ਸੰਤਗੜ੍ਹ ਕਪੂਰਥਲਾ ਰੋਡ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ’ਚ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਕੁਲਵਿੰਦਰ ਸਿੰਘ ਖਰੜ, ਭਾਈ ਹਰਮਨਪ੍ਰੀਤ ਸਿੰਘ ਗੁਰਮਨ ਪ੍ਰੀਤ ਸਿੰਘ, ਬੱਚੀ ਜਗਮੀਤ ਕੌਰ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਬਾਬਾ ਗੁਰਚਰਨ ਸਿੰਘ ਤਰਨਾ ਦਲ ਨੇ ਕਥਾ ਨਾਲ ਬਾਬਾ ਦੀਪ ਸਿੰਘ ਦੀ ਜੀਵਨੀ ’ਤੇ ਚਾਨਣਾ ਪਾਇਆ। ਭਾਈ ਭਗਵਾਨ ਸਿੰਘ ਜੌਹਲ ਨੇ ਪ੍ਰਬੰਧਕਾਂ ਨੂੰ ਅਜਿਹੇ ਕਾਰਜ ਕਰਨ ਦੀ ਵਧਾਈ ਦਿੱਤੀ। ਸਟੇਜ ਦੀ ਸੇਵਾ ਪੰਥ ਪ੍ਰਸਿੱਧ ਕਵੀ ਪੰਜਾਬ ਦੇ ਰਫੀ ਰਛਪਾਲ ਸਿੰਘ ਪਾਲ ਨੇ ਨਿਭਾਈ। ਬਾਬਾ ਲਾਲ ਸਿੰਘ ਧੀਣਾ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸਮਾਗਮ ’ਚ ਬਾਬਾ ਭਗਵਾਨ ਸਿੰਘ ਹਰਖੋਵਾਲੀਏ, ਦਵਿੰਦਰ ਸਿੰਘ ਰਹੇਜਾ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਬਲਦੇਵ ਸਿੰਘ, ਹਰਜਿੰਦਰ ਸਿੰਘ ਜਿੰਦਾ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ, ਉਪਿੰਦਰ ਪਾਲ ਸਿੰਘ, ਔਪੀ ਮਝੈਲ, ਨੰਨੂ, ਏਕ ਜੋਤ, ਹਰਜੋਤ ਸਿੰਘ ਲੱਕੀ, ਪ੍ਰੋ. ਐੱਮਪੀ ਸਿੰਘ, ਰਵਿੰਦਰ ਪਾਲ ਸਿੰਘ, ਹਰਸਿਮਰਨ ਸਿੰਘ, ਜਸਬੀਰ ਸਿੰਘ ਦਕੋਹਾ, ਗੁਰਚਰਨ ਸਿੰਘ ਮੱਕੜ, ਸੁਖਦੇਵ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ ਬਾਬਾ, ਅਮਰਜੀਤ ਸਿੰਘ ਬਜਾਜ, ਗੁਰਚਰਨ ਸਿੰਘ ਬਜਾਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਦੀ ਪ੍ਰਬੰਧਕ ਕਮੇਟੀ ਗੁਰਦੁਆਰਾ ਮਾਡਲ ਟਾਊਨ ਦੇ ਹੈੱਡ ਗ੍ਰੰਥੀ ਭਾਈ ਪਰਮਜੀਤ ਸਿੰਘ, ਯੂਨਾਈਟਿਡ ਸਿੱਖ ਸਟੂਡੈਂਟ ਫੈੱਡਰੇਸ਼ਨ ਖਾਲਸਾ ਕਾਲਜ ਦੇ ਪ੍ਰਧਾਨ ਪਵਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀ ਆਕਾਸ਼ਦੀਪ ਸਿੰਘ ਨੇ ਹਾਜ਼ਰੀ ਭਰੀ।