ਗੁਰਮਤਿ ਸਮਾਗਮ ’ਚ ਚੱਲਿਆ ਕੀਰਤਨ ਦਾ ਪ੍ਰਵਾਹ
ਮਹੀਨਾਵਾਰ ਗੁਰਮਤਿ ਸਮਾਗਮ ’ਚ ਚੱਲਿਆ ਕੀਰਤਨ ਦਾ ਪ੍ਰਵਾਹ
Publish Date: Wed, 21 Jan 2026 07:08 PM (IST)
Updated Date: Wed, 21 Jan 2026 07:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਕਰਵਾਏ ਗਏ ਮਹੀਨਾਵਾਰ ਗੁਰਮਤਿ ਸਮਾਗਮ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਤੇ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਮਨਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਨੇ ਨਿਭਾਈ। ਸਮਾਗਮ ਵਿੱਚ ਪ੍ਰਧਾਨ ਚਰਨਜੀਤ ਸਿੰਘ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਰਵਿੰਦਰ ਸਿੰਘ ਰੀਹਲ ਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।