- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪਿੰਡ ਜਗਤਪੁਰਾ ਦੀ ਨਵੀਂ ਆਬਾਦੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਪਿਆਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰੂ ਘਰ ਦੇ ਕੀਰਤਨੀਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਨਆਰਆਈ ਵੀਰਾਂ, ਪਿੰਡ ਵਾਸੀਆਂ ਤੇ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਕਿ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਦੀ ਇਮਾਰਤ ਦੀ ਨਵੀਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸੰਗਤਾਂ ਵੱਧ ਤੋਂ ਵੱਧ ਸੇਵਾ ਤੇ ਸਹਿਯੋਗ ਦੇਣ। ਪ੍ਰਬੰਧਕ ਕਮੇਟੀ ਨੇ ਕਿਹਾ ਕਿ ਹਰ ਸੰਗਤ ਗੁਰੂ ਘਰ ਦੀ ਇਮਾਰਤ ਦੀ ਉਸਾਰੀ ’ਚ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ।