ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਸਨਮਾਨਿਤ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਕਿਸ਼ਨਪੁਰਾ ਸਨਮਾਨਿਤ
Publish Date: Wed, 07 Jan 2026 06:40 PM (IST)
Updated Date: Wed, 07 Jan 2026 06:42 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਬਣਨ ’ਤੇ ਅਮਰਜੀਤ ਸਿੰਘ ਕਿਸ਼ਨਪੁਰਾ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ, ਸੋਢਲ ਰੋਡ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਭਾਟੀਆ, ਜਨਰਲ ਸਕੱਤਰ ਅਰਵਿੰਦਰ ਸਿੰਘ ਰੇਰੂ, ਮਨਿੰਦਰ ਸਿੰਘ ਬੱਲ, ਤਜਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜੋ ਸੇਵਾ ਦਿੱਤੀ ਗਈ ਹੈ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਥਕ ਵਿਚਾਰਧਾਰਾ ਵਾਲੇ ਆਗੂ ਅੱਗੇ ਆਉਣੇ ਚਾਹੀਦੇ ਹਨ ਤਾਂ ਜੋ ਰਵਾਇਤੀ ਅਕਾਲੀ ਦਲ ਵੱਲੋਂ ਪੰਥਕ ਏਜੰਡੇ ਮੁਤਾਬਕ ਪਾਰਟੀ ਨੂੰ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਲੋਕਤੰਤਰੀ ਢੰਗ ਨਾਲ ਮੈਂਬਰਾਂ ਦੀ ਭਰਤੀ ਕਰਕੇ ਹੋਰ ਮਜ਼ਬੂਤ ਕਰਨਗੇ ਤਾਂ ਜੋ ਸ਼ਹਿਰ ’ਚ ਸ਼ੁਰੂਆਤੀ ਢਾਂਚਾ ਵਧੀਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀਆਂ ਧਾਰਮਿਕ ਸੰਸਥਾਵਾਂ ਨੂੰ ਵਿਗੜੇ ਹੋਏ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ।