ਇੰਡੋ-ਸਵਿਸ ਸਕੂਲ ’ਚ ਬਸੰਤ ਪੰਚਮੀ ਮੌਕੇ ਕਰਵਾਇਆ ਪਤੰਗ ਮੇਕਿੰਗ ਮੁਕਾਬਲਾ
ਇੰਡੋ ਸਵਿਸ ਸਕੂਲ ਵਿਖੇ ਬਸੰਤ ਪੰਚਮੀ ਮੌਕੇ ਕਰਵਾਇਆ ਪਤੰਗ ਮੇਕਿੰਗ ਮੁਕਾਬਲਾ
Publish Date: Fri, 23 Jan 2026 08:53 PM (IST)
Updated Date: Fri, 23 Jan 2026 08:54 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਬਸੰਤ ਪੰਚਮੀ ਦਾ ਪਾਵਨ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਲਈ ਪਤੰਗ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਰੁਚੀ ਨਾਲ ਹਿੱਸਾ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਰੰਗ-ਬਿਰੰਗੇ ਕਾਗਜ਼ਾਂ ਅਤੇ ਸਾਧਾਰਨ ਸਮੱਗਰੀ ਦੀ ਵਰਤੋਂ ਕਰਦਿਆਂ ਸੁੰਦਰ ਅਤੇ ਆਕਰਸ਼ਕ ਡਿਜ਼ਾਈਨਾਂ ਵਾਲੀਆਂ ਪਤੰਗਾਂ ਤਿਆਰ ਕੀਤੀਆਂ। ਸਕੂਲ ਦੇ ਪ੍ਰਿੰਸੀਪਲ ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਨਵੀਂ ਰੁੱਤ, ਆਸ਼ਾਵਾਦ ਅਤੇ ਵਿਦਿਆ ਦੀ ਦੇਵੀ ਮਾਂ ਸਰਸਵਤੀ ਦੀ ਉਪਾਸਨਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਰਚਨਾਤਮਕ ਸਰਗਰਮੀਆਂ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ, ਟੀਮ ਵਰਕ ਅਤੇ ਨਵੀਂ ਸੋਚ ਵਿਕਸਤ ਹੁੰਦੀ ਹੈ। ਸਕੂਲ ਮੈਨੇਜਮੈਂਟ ਵੱਲੋਂ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਸ਼ਿਵਮ ਸ਼ਰਮਾ ਨੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪਾਠਕ੍ਰਮ ਦੇ ਨਾਲ-ਨਾਲ ਸੰਸਕ੍ਰਿਤਿਕ ਅਤੇ ਰਚਨਾਤਮਕ ਸਰਗਰਮੀਆਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।