ਕੇਐੱਮਵੀ ਵੱਲੋਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਗਿਆਨਵਰਧਕ ਸੈਮੀਨਾਰ ਕਰਵਾਇਆ
ਕੇਐੱਮਵੀ ਵੱਲੋਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਗਿਆਨਵਰਧਕ ਸੈਮੀਨਾਰ ਕਰਵਾਇਆ
Publish Date: Sat, 07 Feb 2026 07:26 PM (IST)
Updated Date: Sun, 08 Feb 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕੇਐੱਮਵੀ ਵੱਲੋਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਤੇ ਪ੍ਰਤੀਯੋਗੀ ਪ੍ਰੀਖਿਆਵਾਂ ’ਚ ਸਫਲਤਾ ਹਾਸਲ ਕਰਨ ਲਈ ‘ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਿਵੇਂ ਕਰੀਏ’ ਵਿਸ਼ੇ ’ਤੇ ਇਕ ਗਿਆਨਵਰਧਕ ਸੈਮੀਨਾਰ ਕਰਵਾਇਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕਰੀਅਰ ਚੋਣ ਤੇ ਹੁਨਰ ਵਿਕਾਸ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ। ਇਸ ਮੌਕੇ ਰਿਸੋਰਸ ਪਰਸਨ ਕੁਮਾਰ ਸੰਭਵ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਪ੍ਰਭਾਵਸ਼ਾਲੀ ਰਣਨੀਤੀਆਂ, ਮੌਜੂਦਾ ਰੋਜ਼ਗਾਰ ਮਾਰਕੀਟ ਦੀਆਂ ਲੋੜਾਂ ਤੇ ਸਕਾਰਾਤਮਕ ਸੋਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਪਟਵਾਰੀ, ਆਰਬੀਆਈ, ਐੱਸਐੱਸਸੀ ਆਦਿ ਕੇਂਦਰੀ ਤੇ ਰਾਜ ਪੱਧਰੀ ਪ੍ਰੀਖਿਆਵਾਂ ਦੇ ਪੈਟਰਨਾਂ ਤੇ ਕਰੰਟ ਅਫੇਅਰਜ਼ ਦੀ ਭੂਮਿਕਾ ’ਤੇ ਵੀ ਚਾਨਣਾ ਪਾਇਆ। ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਸੈਮੀਨਾਰ ’ਚ ਭਾਗ ਲਿਆ। ਇਸ ਮੌਕੇ ਪ੍ਰੋ. ਡਾ. ਅਤਿਮਾ ਸ਼ਰਮਾ ਦਿਵੇਦੀ ਨੇ ਟੀਮ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਵਿਦਿਆਰਥੀਆਂ ਲਈ ਲਾਭਕਾਰੀ ਦੱਸਿਆ।