ਕੇਪੀਐੱਸ ਬਾਲ ਭਾਰਤੀ ਦੀਆਂ ਵਿਦਿਆਰਥਣਾਂ ਛਾਈਆਂ
ਕੇਪੀਐੱਸ ਬਾਲ ਭਾਰਤੀ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਰਿਟ ’ਚ ਪੰਜਾਬ ’ਚੋਂ 16ਵਾਂ ਰੈਂਕ ਕੀਤਾ ਹਾਸਲ-ਸੰਜੇ ਸਾਹੀ
Publish Date: Fri, 10 Apr 2026 10:10 PM (IST)
Updated Date: Fri, 10 Apr 2026 10:11 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਦੋਨਾਂ ਇਲਾਕੇ ਦੇ ਹਰਮਨ ਪਿਆਰੇ ਕੇਪੀਐੱਸ ਬਾਲ ਭਾਰਤੀ ਸੀਨੀਅਰ ਸੈਕੰਡਰੀ ਸਕੂਲ ਚੂਹੜ ਦੀਆਂ ਦੋ ਵਿਦਿਆਰਥਣਾਂ ਨਵਪ੍ਰੀਤ ਕੌਰ ਤੇ ਜਸਮੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਮੈਰਿਟ ਹਾਸਲ ਕਰਦਿਆਂ ਪੰਜਾਬ ਵਿੱਚੋਂ 16ਵਾਂ ਸਥਾਨ ਹਾਸਿਲ ਕੀਤਾ ਹੈ। ਇਸ ਉਪਲਬਧੀ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਪੀਐੱਸ ਬਾਲ ਭਾਰਤੀ ਸਕੂਲ ਦੇ ਪ੍ਰਧਾਨ ਸੰਜੇ ਸਾਹੀ ਤੇ ਪ੍ਰਿੰਸੀਪਲ ਪਰਵੀਨ ਛਾਬੜਾ ਨੇ ਦੱਸਿਆ ਕਿ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨਵਪ੍ਰੀਤ ਕੌਰ ਅਤੇ ਜਸਮੀਤ ਕੌਰ ਨੇ ਅੱਠਵੀਂ ਜਮਾਤ ਵਿੱਚੋਂ 600/584 ਅੰਕ ਲੈ ਕੇ 97.3% ਅੰਕਾਂ ਨਾਲ ਮੈਰਿਟ ਲਿਸਟ ਵਿੱਚ ਆਪਣਾ ਨਾਮ ਬਣਾਉਂਦਿਆਂ ਪੰਜਾਬ ਸੂਬੇ ਅੰਦਰੋਂ 16ਵਾਂ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਜਿਲ੍ਹੇ ਦਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਆਪਣੀ ਮਿਹਨਤ ਤੇ ਲਗਨ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਨੇ ਦੋਵਾਂ ਹੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ।